ਪੰਜਾਬਰਾਜਨੀਤੀ

ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਟਰੀਟਮੈਂਟ ਪਲਾਂਟ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ: ਰਜਨੀਸ਼ ਮਿੱਤਲ ਸੈਂਟੀ

ਸਾਧੂ ਸਿੰਘ ਧਰਮਸੋਤ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਕੀਤਾ ਜਾਵੇਗਾ ਪੂਰਾ

ਨਾਭਾ, 5 ਅਗਸਤ (ਵਰਿੰਦਰ ਵਰਮਾ) ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋ ਹਲਕੇ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ 90 ਪ੍ਰਤੀਸ਼ਤ ਦੇ ਕਰੀਬ ਕੀਤੇ ਜਾ ਚੁੱਕੇ ਹਨ ਅਤੇ ਰਹਿੰਦਿਆਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਕੌਂਸਲਰਾਂ ਨਾਲ ਕੀਤੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਰਿਜ਼ਰਵ ਹਲਕਾ ਨਾਭਾ ਸ਼ਹਿਰ ਅਤੇ ਪਿੰਡਾਂ ਦੇ ਰਿਕਾਰਡ ਤੋੜ ਵਿਕਾਸ ਕਰਵਾ ਕੇ ਧਰਮੀ ਰਾਜਿਆਂ ਦੀ ਨਗਰੀ ਵਜੋਂ ਜਾਣੇ ਜਾਂਦੇ ਰਿਆਸਤੀ ਸ਼ਹਿਰ ਨੂੰ ਵਿਰਾਸਤੀ ਦਿੱਖ ਦੇਣ ਲਈ ਸ਼ਹਿਰ ਦੇ ਮੁੱਖ ਰਸਤਿਆਂ ਤੇ ਪੰਜ ਗੇਟ ਉਸਾਰੇ ਹਨ। ਉੱਥੇ ਨਾਲ ਹੀ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਟਰੀਟਮੈਂਟ ਪਲਾਂਟ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ, ਜਿਸ ਦੇ ਚਾਲੂ ਹੋਣ ਨਾਲ ਗੰਦੇ ਪਾਣੀ ਦੀ ਸਮੱਸਿਆ ਮੁੱਢੋਂ ਖ਼ਤਮ ਹੋ ਜਾਵੇਗੀ।

ਰਜਨੀਸ਼ ਮਿੱਤਲ ਸੈਂਟੀ ਨੇ ਕਿਹਾ ਕਿ ਪਿੰਡਾਂ ‘ਚ ਸ਼ਹਿਰਾਂ ਦੀ ਤਰਜ਼ ਤੇ ਕੈਬਨਿਟ ਮੰਤਰੀ ਧਰਮਸੋਤ ਵੱਲੋਂ ਜਿੱਥੇ ਪਾਰਕ ਬਣਾਏ ਗਏ ਹਨ, ਉਥੇ ਮਾਡਰਨ ਪੰਚਾਇਤ ਘਰਾਂ ਨਾਲ ਪਿੰਡਾਂ ਦੀ ਸੁੰਦਰਤਾ ਵਿੱਚ ਹੋਰ ਵਾਧਾ ਹੋਇਆ ਹੈ। ਵਿਰੋਧੀ ਪਾਰਟੀਆਂ ਤੇ ਸ਼ਬਦੀ ਹਮਲੇ ਕਰਦਿਆਂ ਨਗਰ ਕੌਂਸਲ ਪ੍ਰਧਾਨ ਸੈਂਟੀ ਮਿੱਤਲ ਨੇ ਕਿਹਾ ਕਿ ਵਿਰੋਧੀਆਂ ਕੋਲ ਕੋਈ ਵੀ ਚੋਣ ਮੁੱਦਾ ਨਹੀਂ, ਜਿਸਨੂੰ ਲੈਕੇ ਉਹ ਲੋਕਾਂ ਕੋਲ ਜਾਣ। ਕਿਉਂਕਿ ਜੋ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਦਾ ਰਿਕਾਰਡ ਤੋੜ ਚਹੁੰ ਪੱਖੀ ਵਿਕਾਸ ਕਰਵਾਇਆ ਹੈ, ਜਿਸ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਤੇ ਖੁਸ਼ ਹਨ। ਸਮੁੱਚੇ ਸ਼ਹਿਰ ਅੰਦਰ ਐੱਲ ਈ ਡੀ ਲਾਈਟਾਂ ਲਗਾਉਣ ਦਾ ਕੰਮ ਲੱਗਭੱਗ ਬੁਰਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸੜਕਾਂ ਤੇ ਬੂਟੇ ਲਗਾਏ ਜਾ ਰਹੇ ਹਨ।

ਇਸ ਮੌਕੇ ਚਰਨਜੀਤ ਬਾਤਿਸ਼ ਸਿਆਸੀ ਸਕੱਤਰ ਮੰਤਰੀ ਧਰਮਸੋਤ, ਸੀਨੀਅਰ ਵਾਈਸ ਪ੍ਰਧਾਨ ਦਲੀਪ ਬਿੱਟੂ, ਮਾਨਟੂ ਪਹੂਜਾ, ਕਸ਼ਮੀਰ ਸਿੰਘ ਲਾਲਕਾ, ਹਰਮੇਸ਼ ਮੇਸ਼ੀ ਆਦਿ ਮੌਜੂਦ ਸਨ।

Show More

Related Articles

Leave a Reply

Your email address will not be published. Required fields are marked *

Back to top button