ਪੰਜਾਬਰਾਜਨੀਤੀ

ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ: ਬਰਗਾੜੀ ਮੋਰਚਾ ਦੇ 33ਵੇਂ ਜੱਥੇ ਨੇ ਦਿੱਤੀ ਗ੍ਰਿਫਤਾਰੀ

ਮਹਿਲ ਕਲਾਂ 5 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) 2015 ਨੂੰ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਉਪਰੰਤ ਵਾਪਰੇ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਦੋਸ਼ੀਆ ਨੂੰ ਸਖਤ ਸਜਾਵਾਂ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਬਰਗਾੜੀ ਮੋਰਚਾ 1 ਜੁਲਾਈ ਤੋਂ ਸ਼ੁਰੂ ਹੋ ਚੁੱਕਿਆ ਹੈ। ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਤੇ ਅਹੁਦੇਦਾਰਾਂ ਵੱਲੋਂ ਹਰ ਰੋਜ ਬਰਗਾੜੀ ਚੋ ਗ੍ਰਿਫਤਾਰੀਆਂ ਦੇਣ ਲਈ ਸੁਰੂ ਕੀਤੀ ਮੁਹਿੰਮ ਤਹਿਤ ਅੱਜ ਯੂਥ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਭਾਈ ਅਮਿੰਤਪਾਲ ਸਿੰਘ ਛੰਦੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਬਰਨਾਲਾ ਨਾਲ ਸਬੰਧਤ ਪੰਜ ਆਗੂਆਂ ਨੇ ਅੱਜ ਗ੍ਰਿਫਤਾਰੀ ਦਿੱਤੀ।

ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਚਾਰ ਸਕੱਤਰ ਭਾਈ ਹਰਮੀਤ ਸਿੰਘ ਖਾਲਸਾ ਮੂੰਮ, ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸਰਪੰਚ ਹਰਵਿੰਦਰ ਸਿੰਘ ਹਰੀਗੜ, ਯੂਥ ਵਿੰਗ ਦੇ ਜ਼ਿਲ੍ਹਾ ਬਰਨਾਲਾ ਦੇ ਮੀਤ ਪ੍ਰਧਾਨ ਸੁਖਚੈਨ ਸਿੰਘ ਸੰਘੇੜਾ, ਪ੍ਰਮਜੀਤ ਸਿੰਘ ਅਮਲਾ ਸਿੰਘ ਵਾਲਾ, ਸੁਰਜੀਤ ਸਿੰਘ ਟੱਲੇਵਾਲ ਨੇ ਸਿੱਖ ਸੰਗਤ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕੀਤੀ ਸੀ। ਇਸ ਤੋਂ ਬਾਅਦ ਜਥੇ ਦੇ ਰੂਪ ਵਿਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਚ ਪੁੱਜੇ।

ਜੱਥੇ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅ) ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਚਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਾਉਣ ਲਈ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 8 ਅਗਸਤ ਦਿਨ ਐਤਵਾਰ ਨੂੰ ਵੱਡੀ ਗਿਣਤੀ ਵਿਚ ਬਰਗਾੜੀ ਵਿਖੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਬੀਬੀ ਸੰਦੀਪ ਕੌਰ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕਿ ਨਿਹਾਲ ਕੀਤਾ।

ਇਸ ਤੋਂ ਬਾਅਦ ਜਥੇ ਦੇ ਰੂਪ ਵਿਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਦੇ ਨੇੜੇ ਪਹੁੰਚ ਕੇ ਧਰਨਾ ਦਿੱਤਾ ਇਥੋ ਜੱਥੇ ਪੰਜੇ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਬੇਅੰਤ ਸਿੰਘ ਸੰਘੇੜਾ, ਮਨਦੀਪ ਸਿੰਘ ਮੀਤਾ ਸੰਘੇੜਾ ਤੋਂ ਇਲਾਵਾ ਹੋਰ ਵੀ ਆਗੂ ਸਨ।

Show More

Related Articles

Leave a Reply

Your email address will not be published. Required fields are marked *

Back to top button