ਨਹਿਰੂ ਯੁਵਾ ਕੇਂਦਰ, ਮੁਕਤਸਰ ਵੱਲੋਂ ਸਵੱਛਤਾ ਪਖਵਾੜਾ ਅਧੀਨ ਕੀਤੇ ਜਾ ਰਹੇ ਹਨ ਪ੍ਰੋਗਰਾਮ ਆਯੋਜਿਤ: ਕੋਮਲ ਜ਼ਿਲ੍ਹਾ ਯੂਥ ਅਫਸਰ

ਸ੍ਰੀ ਮੁਕਤਸਰ ਸਾਹਿਬ, 5 ਅਗਸਤ: ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜਿਲਾ ਯੂਥ ਅਫਸਰ ਕੋਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਵੱਛਤਾ ਪਖਵਾੜਾ ਪ੍ਰੋਗਰਾਮ 15 ਅਗਸਤ ਤੱਕ ਮਨਾਇਆ ਜਾ ਰਿਹਾ ਹੈ।
ਇਸ ਪ੍ਰੋਗਰਾਮ ਦਾ ਮੁੱਖ ਮਹੱਤਵ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨਾ ਅਤੇ ਉਨਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਦਾ ਧਿਆਨ ਰੱਖਣਾ ਜਰੂਰੀ ਹੈ। ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੇ ਪਿੰਡ -ਪਿੰਡ ਜਾ ਕੇ ਲੋਕਾਂ ਨੂੰ ਸਹੁੰ ਚੁਕਾਈ ਅਤੇ ਘਰ -ਘਰ ਜਾ ਕੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ। ਵਲੰਟੀਅਰਾਂ ਅਤੇ ਪਿੰਡ ਵਾਸੀਆਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਆਲੇ ਦੁਆਲੇ ਦੀ ਸਫਾਈ ਦਾ ਧਿਆਨ ਲਈ ਪ੍ਰੇਰਿਤ ਕੀਤਾ।
ਉਨਾਂ ਕਿਹਾ ਕਿ ਜਿੱਥੇ ਸਫਾਈ ਹੋਵੇਗੀ, ਉੱਥੇ ਬਿਮਾਰੀਆਂ ਘੱਟ ਹੋਣਗੀਆਂ ਅਤੇ ਹਰ ਕੋਈ ਤੰਦਰੁਸਤ ਰਹੇਗਾ। ਸਾਨੂੰ ਆਪਣੇ ਆਲੇ ਦੁਆਲੇ ਦੀ ਜਗਾ ਨੂੰ ਹਰਾ ਭਰਾ ਅਤੇ ਸਾਫ਼ ਰੱਖਣ ਲਈ ਦੂਜਿਆਂ ਨੂੰ ਵੀ ਆਪਣੇ ਨਾਲ ਸ਼ਾਮਿਲ ਕਰਨਾ ਚਾਹੀਦਾ ਹੈ। ਹਰ ਵਿਅਕਤੀ ਨੂੰ ਆਪਣੇ ਆਲੇ ਦੁਆਲੇ ਦਾ ਵਾਤਾਵਰਣ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ ਅਤੇ ਰੁੱਖ ਲਗਾਉਣੇ ਚਾਹੀਦੇ ਹਨ।
ਇਸ ਪ੍ਰੋਗਰਾਮ ਦੇ ਤਹਿਤ ਲੋਕਾਂ ਨੂੰ ਲੇਖ ਲਿਖਣ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ ਦੇ ਰਾਹੀਂ ਜਾਗਰੂਕ ਵੀ ਕੀਤਾ ਜਾ ਰਿਹਾ ਹੈ।