ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਸਾਹਿਬ ਕੌਰ ’ਤੇ ਬਣੀ ਐਨੀਮੇਸ਼ਨ ਫਿਲਮ ਨੂੰ ਪ੍ਰਵਾਨਗੀ ਨਹੀਂ ਤਾਂ ਕਿਸ ਦੀ ਸ਼ਹਿ ਤੇ ਕੀਤੀ ਜਾ ਰਹੀ ਹੈ ਰਲੀਜ਼: ਪ੍ਰੋ. ਰਾਮਗੜ੍ਹੀਆ
If the Shiromani Committee does not approve the animated film made on Mata Sahib Kaur, then on whose initiative is it being released? Prof. Ramgarhia

ਸਿੱਖ ਜੱਥੇਬੰਦੀਆਂ ਅਤੇ ਪੰਥ ਦਰਦੀਆਂ ਨੂੰ ਘੋਖ ਕਰਨ ਦੀ ਜ਼ਰੂਰਤ ਹੈ, ਤਾਂ ਜੋ ਪਤਾ ਲੱਗ ਸਕੇ ਸਿੱਖੀ ਸਰੂਪ ਅਤੇ ਇਤਿਹਾਸ ਨਾਲ ਖਿਲਵਾੜ ਕੌਣ ਕਰ ਰਹੇ
ਫਾਜ਼ਿਲਕਾ, 8 ਅਪ੍ਰੈਲ (ਦੀ ਪੰਜਾਬ ਟੂਡੇ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਸ਼ਪਸ਼ਟ ਕਰਨ ਤੇ ਕੇ ਉਨ੍ਹਾਂ ਵਲੋਂ ਨਿਹਾਲ ਨਿਹਾਲ ਨਿਹਾਲ ਪ੍ਰੋਡੈਕਸ਼ਨਸ ਦੁਵਾਰਾ ਮਾਤਾ ਸਾਹਿਬ ਕੌਰ ਜੀ ਦੀ ਜੀਵਨੀ ਪੁਰ ਬਣਾਈ ਐਨੀਮੇਸ਼ਨ ਫਿਲਮ ਨੂੰ ਕਿਸੇ ਤਰ੍ਹਾਂ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਤਾਂ ਫਿਰ ਇਹ ਫ਼ਿਲਮ 14 ਅਪ੍ਰੈਲ ਨੂੰ ਕਿਸ ਦੀ ਸ਼ਹਿ ‘ਤੇ ਰਿਲੀਜ਼ ਕੀਤੀ ਜਾ ਰਹੀ ਹੈ ? ਇਹ ਸਿੱਖ ਕੌਮ ਤੇ ਪੰਥ ਦਰਦੀਆਂ ਲਈ ਬਹੁਤ ਸੋਚਣ ਵਾਲੀ ਗੱਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਾਨ-ਏ-ਖਾਲਸਾ ਗੱਤਕਾ ਅਕੈਡਮੀ (ਰਜਿ.) ਫਾਜ਼ਿਲਕਾ ਦੇ ਸੰਸਥਾਪਕ ਪ੍ਰੋ. ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਵਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ ਗਿਆ।
ਪ੍ਰੋ. ਰਾਮਗੜ੍ਹੀਆ ਨੇ ਕਿਹਾ ਕੇ ਸ਼੍ਰੋਮਣੀ ਕਮੇਟੀ ਵਲੋਂ ਇਹ ਦੱਸਿਆ ਜਾ ਰਿਹਾ ਹੈ ਕਿ ਸ. ਗੁਰਬਖ਼ਸ਼ ਸਿੰਘ ਨਿਹਾਲ ਨਿਹਾਲ ਨਿਹਾਲ ਪ੍ਰੋਡੈਕਸ਼ਨਸ, ਮਾਤਾ ਸਾਹਿਬ ਕੌਰ ਐਜੂਕੇਸ਼ਨ ਟਰੱਸਟ ਯੂਕੇ ਵੱਲੋਂ ਮਾਤਾ ਸਾਹਿਬ ਕੌਰ ਜੀ ਦੀ ਜੀਵਨੀ ਪੁਰ ਤਿਆਰ ਕੀਤੀ ਗਈ ਐਨੀਮੇਸ਼ਨ ਫਿਲਮ ਦੀ ਸਕਰਿਪਟ ਸ਼੍ਰੋਮਣੀ ਕਮੇਟੀ ਨੂੰ ਭੇਜੀ ਗਈ ਸੀ। ਜਿਸ ਨੂੰ ਚੰਗੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਵਾਚਨ ਉਪਰੰਤ 25 ਮਾਰਚ 2019 ਨੂੰ ਪੱਤਰ ਲਿਖਿਆ ਗਿਆ ਸੀ ਕਿ ਗੁਰੂ ਸਾਹਿਬਾਨ ਨੂੰ ਐਨੀਮੇਸ਼ਨ ਦੇ ਰੂਪ ਵਿਚ ਨਹੀਂ ਦਿਖਾਇਆ ਜਾ ਸਕਦਾ, ਤਾਂ ਫਿਰ ਨਿਹਾਲ ਨਿਹਾਲ ਨਿਹਾਲ ਪ੍ਰੋਡੈਕਸ਼ਨਸ ਵਲੋਂ ਫ਼ਿਲਮ ਨੂੰ ਰੋਕਿਆ ਕਿਉਂ ਨਹੀਂ ਗਿਆ।
ਪ੍ਰੋ. ਰਾਮਗੜ੍ਹੀਆ ਨੇ ਅੱਗੇ ਕਿਹਾ ਕਿ ਇਸ ਉਪਰੰਤ ਪ੍ਰੋਡਕਸ਼ਨ ਵਲੋਂ 2 ਮਾਰਚ 2022 ਅਤੇ 21 ਮਾਰਚ 2022 ਨੂੰ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖ ਕੇ ਬਣਾਈ ਗਈ ਐਨੀਮੇਸ਼ਨ ਫਿਲਮ ਦੇਖਣ ਲਈ ਭੇਜੀ ਗਈ। ਪਰ ਜਦੋ ਸ਼੍ਰੋਮਣੀ ਕਮੇਟੀ ਵਲੋਂ ਪਹਿਲਾ ਹੀ ਫਿਲਮ ਤੇ ਰੋਕ ਲਗਾਈ ਗਈ ਸੀ ਤਾਂ ਕਮੇਟੀ ਵੱਲੋਂ ਸਬ-ਕਮੇਟੀ ਬਣਾ ਕੇ ਫ਼ਿਲਮ ਦੇਖਣ ਦੀ ਜਗ੍ਹਾ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਕਿਉਂ ਨਹੀਂ ਲਿਆਂਦਾ ਗਿਆ। ਜਦ ਕਿ ਇਸ ਉਪਰੰਤ ਸਬ-ਕਮੇਟੀ ਵਲੋਂ ਆਪਣੀ ਰਿਪੋਰਟ ਵਿੱਚ ਇਹ ਦੱਸਿਆ ਗਿਆ ਹੈ ਕੇ ਐਨੀਮੇਸ਼ਨ ਫਿਲਮ ਵਿਚ ਬਹੁਤ ਸਾਰੀਆਂ ਕਮੀਆਂ ਹਨ, ਫਿਰ ਵੀ ਫ਼ਿਲਮ ਨੂੰ ਰਲੀਜ਼ ਕਰਨ ਤੇ ਨਿਹਾਲ ਨਿਹਾਲ ਨਿਹਾਲ ਪ੍ਰੋਡੈਕਸ਼ਨਸ ਤੇ ਮਾਤਾ ਸਾਹਿਬ ਕੌਰ ਐਜੂਕੇਸ਼ਨ ਟਰੱਸਟ ਯੂਕੇ ਕਿਉਂ ਬਜ਼ਿਦ ਹੈ ? ਇਸ ਬਾਰੇ ਸਾਡੀਆਂ ਸਿੱਖ ਜੱਥੇਬੰਦੀਆਂ ਅਤੇ ਪੰਥ ਦਰਦੀਆਂ ਨੂੰ ਘੋਖ ਕਰਨ ਦੀ ਜ਼ਰੂਰਤ ਹੈ, ਤਾਂ ਜੋ ਪਤਾ ਲੱਗ ਸਕੇ ਉਹ ਕੌਣ ਹੈ, ਜੋ ਇਸ ਤਰ੍ਹਾਂ ਸਿੱਖ ਕੌਮ ਤੇ ਹਮਲੇ ਕਰਕੇ ਸਿੱਖੀ ਸਰੂਪ ਅਤੇ ਇਤਿਹਾਸ ਨਾਲ ਖਿਲਵਾੜ ਕਰ ਰਹੇ ਹਨ।
ਪ੍ਰੋ. ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਨੇ ਕਿਹਾ ਕਿ ਜਦੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰੂ ਸਾਹਿਬਾਨ ਨੂੰ ਐਨੀਮੇਸ਼ਨ ਦੇ ਰੂਪ ਵਿਚ ਨਹੀਂ ਦਿਖਾਇਆ ਜਾ ਸਕਦਾ ਤਾਂ ਫਿਰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਬਣਾਈ ਗਈ ਐਨੀਮੇਸ਼ਨ ਫਿਲਮ ਤੇ ਰੋਕ ਕਿਉਂ ਨਹੀਂ ਲਗਾਈ ਗਈ। ਜਦਕਿ ਉਸ ਫਿਲਮ ਵਿੱਚ ਕਈ ਇਤਿਹਾਸਕ ਅਤੇ ਸਿਧਾਂਤਕ ਗਲਤੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਜੇਕਰ ਉਸ ਸਮੇਂ ਹੀ ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਹੁਕਮ ਜਾਰੀ ਕੀਤੇ ਹੁੰਦੇ ਤਾਂ ਅੱਜ ਸਿੱਖ ਕੌਮ ਨੂੰ ਇਨ੍ਹਾਂ ਹਾਲਾਤਾਂ ਦਾ ਸਾਹਮਣਾ ਨਹੀਂ ਕਰਨਾ ਪੈਣਾ ਸੀ।
ਪ੍ਰੋ. ਰਾਮਗੜ੍ਹੀਆ ਨੇ ਕਿਹਾ ਕਿ ਐਨੀਮੇਸ਼ਨ ਫਿਲਮਾਂ, ਕਾਰਟੂਨ ਅਤੇ ਕੌਮਿਕਸ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੁਕਮਨਾਮਾ ਜਾਰੀ ਕਰਕੇ ਤੁਰੰਤ ਰੋਕ ਲਾਗੈ ਜਾਵੇ ਅਤੇ ਸ਼੍ਰੋਮਣੀ ਕਮੇਟੀ ਵਲੋਂ ਵੀ ਇਸ ਦੇ ਵਿਰੁੱਧ ਜਾਣ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।