ਪੰਜਾਬਰਾਜਨੀਤੀ

8 ਅਗਸਤ ਨੂੰ ਬਰਗਾੜੀ ‘ਚ ਹੋਣ ਵਾਲੇ ਪੰਥਕ ਇਕੱਠ ਲਈ ਵਰਕਰਾਂ ਦਾ ਵੱਡਾ ਕਾਫਲਾ ਬਰਨਾਲਾ ਤੋਂ ਹੋਵੇਗਾ ਰਵਾਨਾ: ਜੱਥੇਦਾਰ ਮੰਡੇਰ

ਬਰਨਾਲਾ 6 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਅਤੇ ਇਨਸਾਫ ਦਿਵਾਉਣ ਲਈ 8 ਅਗਸਤ ਨੂੰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬਰਗਾੜੀ ਵਿਖੇ ਹੋਣ ਵਾਲੇ ਪੰਥਕ ਇਕੱਠ ਵਿੱਚ ਜ਼ਿਲ੍ਹਾ ਬਰਨਾਲਾ ਤੋਂ ਵੱਡੀ ਗਿਣਤੀ ਵਿਚ ਕਾਫਲਾ ਰਵਾਨਾ ਹੋਵੇਗਾ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ ਨੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਹੇ।

ਉਨਾ ਨੇ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਸਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੂੰ ਅੱਜ 6 ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਅੱਜ ਤੱਕ ਸਿੱਖਾਂ ਦੀ ਜੱਥੇਬੰਦੀ ਅਖਵਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਮੌਜੂਦਾ ਕਾਂਗਰਸ ਸਰਕਾਰ ਨੇ ਅੱਜ ਤੱਕ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲਿਆ ਹੈ। ਉਨਾ ਨੇ ਕਿਹਾ ਕਿ ਹਮੇਸ਼ਾ ਹੀ ਸਿੱਖ ਕੌਮ ਦੀ ਅਵਾਜ਼ ਨੂੰ ਬੁਲੰਦ ਕਰਨ ਵਾਲੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੋਮੀ ਪ੍ਰਧਾਨ ਤੇ ਸਾਬਕਾ ਮੈਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ 6 ਜੁਲਾਈ ਤੋਂ ਬਗਰਾੜੀ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ਦੋ ਸਿੰਘਾਂ ਦਾ ਇਨਸਾਫ ਲੈਣ ਵਾਸਤੇ ਧਰਨੇ ਤੇ ਮੁਜ਼ਾਹਰੇ ਕਰਕੇ ਗ੍ਰਿਫਤਾਰੀ ਦੇ ਕੇ ਕੇਦਰ ਤੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਅਵਾਜ ਪਹੁੰਚ ਰਹੇ ਹਨ।

ਉਨ੍ਹਾਂ ਨੇ ਕਿਹਾ ਪਿਛਲੇ ਸਮੇਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਇਹ ਗੱਲ ਕਹੀ ਸੀ, ਕਿ ਸਾਡੀ ਸਰਕਾਰ ਆਉਣ ਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਅਤੇ ਸਹੀਦ ਸਿੰਘਾਂ ਦੇ ਦੋਸੀਆ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਜਾਵੇਗਾ। ਪਰ ਛੇ ਸਾਲ ਦਾ ਸਮਾਂ ਬੀਤ ਜਾਣ ‘ਤੇ ਵੀ ਸੰਗਤਾਂ ਨੂੰ ਕੋਈ ਇਨਸਾਫ ਨਹੀਂ ਦਿੱਤਾ ਗਿਆ। ਜਿਸ ਦੇ ਵਿਰੋਧ ਵਿੱਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਬਰਗਾੜੀ ਵਿਖੇ ਇਨਸਾਫ ਲਈ ਚੱਲ ਰਹੇ ਸੰਘਰਸ਼ ਵਿੱਚ ਅੱਠ ਅਗਸਤ ਨੂੰ ਬਰਨਾਲਾ ਤੋਂ ਵੱਡਾ ਕਾਫਲਾ ਜਾਵੇਗਾ। ਉਨ੍ਹਾਂ ਇਸ ਸਮੇਂ ਵਰਕਰਾਂ ਨੂੰ ਇਸ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਬਲਦੇਵ ਸਿੰਘ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਅਸਪਾਲ ਕਲਾਂ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਕੌਰ, ਪਰਮਜੀਤ ਕੋਰ, ਯੂਥ ਵਿੰਗ ਦੇ ਕੌਮੀ ਆਗੂ ਭਾਈ ਹਰਮੀਤ ਸਿੰਘ ਖਾਲਸਾ ਮੂੰਮ, ਸਰਪੰਚ ਹਰਵਿੰਦਰ ਸਿੰਘ ਹਰੀਗੜ, ਭਾਈ ਸੁਖਚੈਨ ਸਿੰਘ ਸੰਘੇੜਾ, ਗੁਰਪ੍ਰੀਤ ਸਿੰਘ ਗੋਪੀ ਧਨੇਰ, ਦੀਪਕ ਸਿੰਗਲਾ ਤਾਲਮੇਲ ਸੱਕਤਰ ਬਰਨਾਲਾ, ਜਥੇਦਾਰ ਮੁਖਤਿਆਰ ਸਿੰਘ ਛਾਪਾ, ਮਹਿੰਦਰ ਸਿੰਘ ਸਹਿਜੜਾ, ਅਵਤਾਰ ਸਿੰਘ ਬਾਜਵਾ, ਜਗਸੀਰ ਸਿੰਘ ਸੂਬੇਦਾਰ, ਚਮਕੌਰ ਸਿੰਘ ਧਾਲੀਵਾਲ ਤੋ ਇਲਾਵਾ ਆਦਿ ਆਗੂ ਹਾਜ਼ਰ ਸਨ

Show More

Related Articles

Leave a Reply

Your email address will not be published.

Back to top button