ਪੰਜਾਬ

ਗੰਨਾ ਕਾਸ਼ਤਕਾਰਾਂ ਨੂੰ 3 ਕਰੋੜ 17 ਲੱਖ 39 ਹਜ਼ਾਰ ਰੁਪਏ ਦੀ ਅਦਾਇਗੀ ਜਾਰੀ

ਗੰਨਾ ਕਾਸ਼ਤਕਾਰ ਕਿਸਾਨ ਵਧੇਰੇ ਜਾਣਕਾਰੀ ਲਈ ਸ਼ੂਗਰ ਮਿੱਲ ਨਾਲ ਕਰਨ ਸੰਪਰਕ

ਫਾਜ਼ਿਲਕਾ, 7 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਸਹਿਕਾਰੀ ਖੰਡ ਮਿੱਲ ਬੋਧੀ ਵਾਲਾ ਪਿੱਥਾ ਨਾਲ ਸਬੰਧਤ ਗੰਨਾਂ ਕਾਸ਼ਤਕਾਰਾਂ ਨੂੰ 3 ਕਰੋੜ 17 ਲੱਖ 39 ਹਜ਼ਾਰ ਰੁਪਏ ਦੀ ਅਦਾਇਗੀ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਜਰਨਲ ਮੈਨੇਜਰ ਸ਼ੂਗਰਮਿੱਲ ਸ. ਕੰਵਲਜੀਤ ਸਿੰਘ ਨੇ ਦਿੱਤੀ।

ਜਰਨਲ ਮੈਨੇਜਰ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਵੱਲੋਂ ਗੰਨਾ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋਂ ਨੂੰ 3 ਕਰੋੜ 17 ਲੱਖ 39 ਹਜ਼ਾਰ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੰਨੇ ਦੀ ਕਾਸ਼ਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸ਼ੂਗਰ ਮਿੱਲ ਵਿਖੇ ਪਹੁੰਚਣ ਅਤੇ ਵਿਭਾਗ ਦੇ ਅਧਿਕਾਰੀਆਂ ਪਾਸੋਂ ਜਾਣਕਾਰੀ ਪ੍ਰਾਪਤ ਕਰਨ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਕਰਨਾਲ ਦੇ ਸਹਿਯੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਅੱਸੂ-ਕੱਤਕ ਦੀ ਬਿਜਾਈ ਦੌਰਾਨ ਬੀਜ ਵੱਜੋ ਦਿੱਤੀ ਜਾਵੇਗੀ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋਵੇਗਾ।

Show More

Related Articles

Leave a Reply

Your email address will not be published. Required fields are marked *

Back to top button