ਜ਼ਿਲ੍ਹਾ ਫ਼ਾਜ਼ਿਲਕਾਪੰਜਾਬਮਾਲਵਾ
Trending

“ਮਿਸ਼ਨ ਆਬਾਦ 30” ਤਹਿਤ ਪਿੰਡ ਬੱਖੂਸ਼ਾਹ ਵਿਖੇ ਲੱਗੇ ਸੁਵਿਧਾ ਕੈਂਪ ‘ਚ ਐਸਡੀਐਮ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ

ਫਾਜਿ਼ਲਕਾ, 24 ਮਈ (ਪੱਤਰ ਪ੍ਰੇਰਕ) ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਬੱਖੂਸ਼ਾਹ ਵਿਖੇ ਮਿਸ਼ਨ ਆਬਾਦ 30 ਤਹਿਤ ਆਬਾਦ ਸੁਵਿਧਾ ਕੈਂਪ ਲਗਾਇਆ ਗਿਆl ਜਿਸ ਦੀ ਪ੍ਰਧਾਨਗੀ ਫਾਜਿ਼ਲਕਾ ਦੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਆਈਏਐਸ ਨੇ ਕੀਤੀ। ਇਸ ਮੌਕੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਵਿਭਾਗਾਂ ਦੀਆਂ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ, ਓਥੇ ਹੀ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਗਈਆਂ।

ਇਸ ਮੌਕੇ ਐਸਡੀਐਮ ਸ੍ਰੀ ਨਿਕਾਸ ਖੀਂਚੜ ਨੇ ਪਿੰਡ ਵਾਸੀਆਂ ਦੀਆਂ ਸਿ਼ਕਾਇਤਾਂ ਸੁਣਦਿਆਂ ਜਲ ਸਪਲਾਈ ਅਤੇ ਸੈਨੀਟੈਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਦੇ ਆਰਓ ਨੂੰ ਜਲਦ ਤੋਂ ਜਲਦ ਠੀਕ ਕਰਵਾਇਆ ਜਾਵੇ। ਇਸ ਸਬੰਧੀ 15ਵੇਂ ਵਿੱਤ ਕਮਿਸ਼ਨ ਵਿਚੋਂ ਫੰਡ ਉਪਲਬੱਧ ਕਰਵਾ ਦਿੱਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਮੰਡੀ ਬੋਰਡ ਨੂੰ ਹਦਾਇਤ ਕੀਤੀ ਕਿ ਪਿੰਡ ਨੂੰ ਆਊਂਦੀਆਂ ਸੜਕਾਂ ਦੀ ਨਿਸ਼ਾਨਦੇਹੀ ਕਰਵਾ ਕੇ ਨਜਾਇਜ ਕਬਜੇ ਹਟਵਾਏ ਜਾਣ ਅਤੇ ਬਰਮ ਮਜਬੂਤ ਕੀਤੇ ਜਾਣ।

ਉਨ੍ਹਾਂ ਨੇ ਕਿਰਤ ਵਿਭਾਗ ਨੂੰ ਹਦਾਇਤ ਕੀਤੀ ਕਿ ਲਾਭਪਾਤਰੀ ਕਾਪੀ ਸਬੰਧੀ ਪਿੰਡ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਫਿਲਮਾਂ ਵੀ ਵਿਖਾਈਆਂ ਗਈਆਂ।

ਇਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਿੱਥੇ ਮੌਮਸੀ ਬਿਮਾਰੀਆਂ ਪ੍ਰਤੀ ਜਾਣਕਾਰੀ ਦਿੱਤੀ ਗਈ ਉਥੇ ਹੀ ਮੈਡੀਕਲ ਚੈਕਅੱਪ ਕੈਂਪ ਲਗਾ ਕੇ ਲੋਕਾਂ ਨੂੰ ਮੌਕੇ ਤੇ ਹੀ ਦਵਾਈ ਦਿੱਤੀ ਗਈ। ਸੇਵਾ ਕੇਂਦਰ ਵੱਲੋਂ ਵੱਖ ਵੱਖ ਸੇਵਾਵਾਂ ਦੇਣ ਲਈ ਕਾਉਂਟਰ ਲਗਾਏ ਗਏ ਅਤੇ ਮੌਕੇ ਤੇ ਹੀ ਕਈ ਲੋਕਾਂ ਨੂੰ ਸਰਟੀਫਿਕੇਟ ਬਣਾ ਕੇ ਦਿੱਤੇ ਗਏ।

ਇਸ ਮੌਕੇ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਕਮਲਜੀਤ ਸਿੰਘ, ਬੀਟੀਐਮ ਆਤਮਾ ਸ੍ਰੀ ਰਾਜਦਵਿੰਦਰ ਸਿੰਘ, ਮੱਛੀ ਅਫਸਰ ਕੌਕਮ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Show More

Related Articles

Leave a Reply

Your email address will not be published. Required fields are marked *

Back to top button