ਚੰਡੀਗੜ੍ਹਪੰਜਾਬ
Trending

ਅੰਮ੍ਰਿਤਪਾਲ ਤੇ ਉਸਦੇ ਕਰੀਬੀਆਂ ਨੂੰ ਡਿਬਰੂਗੜ੍ਹ ਜੇਲ੍ਹ ‘ਚ ਮਿਲਿਆ NSA ਤਹਿਤ ਗਠਿਤ ਬੋਰਡ

ਅੰਮ੍ਰਿਤਪਾਲ ਸਿੰਘ ਅਤੇ ਪੱਪਲਪ੍ਰੀਤ ਸਿੰਘ ਸਮੇਤ 9 ਪੰਜਾਬੀ ਸਿੱਖ ਨੋਜਵਾਨ ਡਿਬਰੂਗੜ੍ਹ ਜੇਲ੍ਹ ਵਿੱਚ ਹਨ “ਬੰਦ”

ਚੰਡੀਗੜ੍ਹ 24 ਮਈ (ਪੱਤਰ ਪ੍ਰੇਰਕ) ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਪਪਲਪ੍ਰੀਤ ਸਿੰਘ ਅਤੇ ਹੋਰ 9 ਸਿੱਖ ਨੌਜਵਾਨਾਂ ਦੇ ਨਾਲ ਐਨਐਸਏ ਤਹਿਤ ਗਠਿਤ ਬੋਰਡ ਦੇ ਮੈਂਬਰਾਂ ਨੂੰ ਮਿਲਣ ਪਹੁੰਚਿਆ। ਬੋਰਡ ਦੇ ਮੈਂਬਰਾਂ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਕੁਝ ਸਵਾਲ ਪੁੱਛੇ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ।

ਹਾਲਾਂਕਿ ਬੋਰਡ ਦੇ ਮੈਂਬਰਾਂ ਵੱਲੋਂ ਕਿਹੜੇ ਸਵਾਲ ਪੁੱਛੇ ਗਏ ਅਤੇ ਬਿਆਨ ਕਿਵੇਂ ਦਰਜ ਕੀਤੇ ਗਏ, ਇਸ ਦੀ ਜਾਣਕਾਰੀ ਅਜੇ ਜਨਤਕ ਨਹੀਂ ਕੀਤੀ ਗਈ। ਉਨ੍ਹਾਂ ਨੂੰ ਗੁਪਤ ਰੱਖਿਆ ਗਿਆ ਹੈ। ਬੋਰਡ ਦੇ ਮੈਂਬਰ ਸੁਵੀਰ ਸਿਓਕੰਦ, ਦਿਵਯਾਂਸ਼ੂ ਜੈਨ, ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਨੇ ਹਾਈ ਕੋਰਟ ਦੇ ਸਾਬਕਾ ਸੇਵਾਮੁਕਤ ਜਸਟਿਸ ਸ਼ਬੀਹੁਲ ਹਸਨੈਨ ਦੀ ਪ੍ਰਧਾਨਗੀ ਹੇਠ ਐਨਐਸਏ ਤਹਿਤ ਗਠਿਤ ਬੋਰਡ ਦੀ ਮੀਟਿੰਗ ਕੀਤੀ।

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕਰੀਬੀ ਦੋਸਤ ਪੱਪਲਪ੍ਰੀਤ ਸਿੰਘ ਸਮੇਤ 9 ਪੰਜਾਬੀ ਸਿੱਖ ਨੌਜਵਾਨ ਪੰਜਾਬ ਦੇ ਅਜਨਾਲਾ ਥਾਣੇ ‘ਤੇ ਹਮਲਾ ਕਰਨ ਅਤੇ ਖਾਲਿਸਤਾਨੀ ਸਰਗਰਮੀਆਂ ਦੇ ਦੋਸ਼ ਹੇਠ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੱਪਲਪ੍ਰੀਤ ਸਿੰਘ ਨੂੰ 10 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 11 ਅਪ੍ਰੈਲ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ।

ਇੱਥੇ ਏਹ ਵੀ ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 36 ਦਿਨਾਂ ਤੋਂ ਭਗੌੜੇ ਹੋਣ ਤੋਂ ਬਾਅਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਸੀ। ਆਤਮ-ਸਮਰਪਣ ਤੋਂ ਪਹਿਲਾਂ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਉਥੇ ਮੌਜੂਦ ਸੰਗਤ ਨੂੰ ਸੰਬੋਧਨ ਵੀ ਕੀਤਾ।

Show More

Related Articles

Leave a Reply

Your email address will not be published. Required fields are marked *

Back to top button