ਬਰਗਾੜੀ ਮੋਰਚਾ: ਬੇ-ਅਦਬੀ ਦਾ ਇਨਸਾਫ਼ ਦੇਣ ਤੋਂ ਭੱਜੀ ‘ਕੈਪਟਨ ਸਰਕਾਰ’

ਬਰਗਾੜੀ ਮੋਰਚਾ: ਬੇ-ਅਦਬੀ ਦਾ ਇਨਸਾਫ਼ ਦੇਣ ਤੋਂ ਭੱਜੀ ‘ਕੈਪਟਨ ਸਰਕਾਰ’
ਬਰਨਾਲਾ, 8 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇ-ਅਦਬੀਆਂ ਦੇ ਇਨਸਾਫ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਤੋਂ ਵੱਧ ਸਰੂਪਾਂ ਦੇ ਇਨਸਾਫ ਲਈ ਸਿੱਖ ਜਥੇਬੰਦੀਆਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਅੱਜ ਜ਼ਿਲ੍ਹਾ ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਦੀ ਅਗਵਾਈ ਵਿਚ ਇਕ ਵੱਡਾ ਜਥਾ ਬਰਨਾਲਾ ਤੋਂ ਰਵਾਨਾ ਹੋਇਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਜੱਥੇ ਦੇ ਆਗੂਆਂ ਨੇ ਕਿਹਾ ਕਿ, ਨਾ ਤਾਂ ਪਿਛਲੀ ਅਕਾਲੀ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇ-ਅਦਬੀਆਂ ਦਾ ਕੋਈ ਇਨਸਾਫ਼ ਦਿੱਤਾ ਗਿਆ ਸੀ ਅਤੇ ਨਾ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸਮੂਹ ਪੰਜਾਬੀਆਂ ਅਤੇ ਸਿੱਖ ਸੰਗਤਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਦੇ ਉਲਟ ਕੈਪਟਨ ਸਰਕਾਰ ਆਪਣੇ ਵਾਅਦੇ ਤੋਂ ਅਤੇ ਇਨਸਾਫ਼ ਕਰਨ ਤੋਂ ਪਿੱਛੇ ਹਟ ਰਹੀ ਹੈ। ਇਸ ਤੋਂ ਇਲਾਵਾ ਇਨ੍ਹਾਂ ਮਾਮਲਿਆਂ ਵਿੱਚ ਲੋੜੀਂਦੇ ਅਪਰਾਧੀਆਂ, ਅਫ਼ਸਰਸ਼ਾਹੀ ਅਤੇ ਲੀਡਰਾਂ ਨੂੰ ਵੀ ਗ੍ਰਿਫ਼ਤਾਰ ਕਰਨ ਤੋਂ ਮੁਨਕਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਆਪਣੇ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਹੋਈ ਬੇ-ਇਨਸਾਫ਼ੀ ਦਾ ਇਨਸਾਫ ਨਹੀਂ ਮਿਲ ਜਾਂਦਾ, ਉਨ੍ਹਾਂ ਸਮਾਂ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ।
ਇਸ ਮੌਕੇ ਜਗਰੂਪ ਸਿੰਘ, ਬਲਦੇਵ ਸਿੰਘ ਸੀਨੀਅਰ ਆਗੂ, ਬੀਬੀ ਸੁਖਜੀਤ ਕੌਰ ਜਿਲਾ ਪ੍ਰਧਾਨ ਇਸਤਰੀ ਵਿੰਗ ਦਿਹਾਤੀ, ਪਰਮਜੀਤ ਕੌਰ ਪ੍ਰਧਾਨ ਸਹਿਰੀ ਇਸਤਰੀ ਅਕਾਲੀ, ਸਰਪੰਚ ਹਰਵਿੰਦਰ ਸਿੰਘ ਹਰੀਗੜ, ਭਾਈ ਹਰਮੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ ਸੰਘੇੜਾ ਕੌਮੀ ਆਗੂ ਯੂਥ ਵਿੰਗ, ਭਾਈ ਗੁਰਤੇਜ ਸਿੰਘ ਅਸਪਾਲ ਖੁਰਦ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਭਾਈ ਗੁਰਪ੍ਰੀਤ ਸਿੰਘ ਖੁੱਡੀ, ਭਾਈ ਸੁਖਚੈਨ ਸਿੰਘ ਸੰਘੇੜਾ, ਮੁਖਤਿਆਰ ਸਿੰਘ ਛਾਪਾ, ਜੱਥੇਦਾਰ ਮਹਿੰਦਰ ਸਿੰਘ ਸਹਿਜਤਾ, ਕਰਮਜੀਤ ਸਿੰਘ ਕਰਮਗੜ, ਪਰਮਜੀਤ ਸਿੰਘ ਅਮਲਾ ਸਿੰਘ ਵਾਲਾ, ਸੁਰਜੀਤ ਸਿੰਘ ਟੱਲੇਵਾਲ, ਜਗਸੀਰ ਸਿੰਘ ਸੂਬੇਦਾਰ ਸਹਿਜੜਾ ਤੇ ਗੁਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।