ਪੰਜਾਬਫ਼ਿਲਮੀ ਦੁਨੀਆਂਮਾਲਵਾ
Trending

ਸਿੱਧੂ ਮੂਸੇਵਾਲਾ ਦੀ ਯਾਦ ‘ਚ 30 ਮਈ ਨੂੰ ਲੱਗੇਗਾ ਪਿੰਡ ਮੂਸਾ ‘ਚ “ਖੂਨਦਾਨ ਕੈਂਪ”

ਮਾਨਸਾ, 27 ਮਈ (ਗਗਨਦੀਪ ਸਿੰਘ) ਬੀਤੇ ਸਾਲ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ “ਸਿੱਧੂ ਮੂਸੇਵਾਲਾ” ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਸੰਬੰਧ ਵਿੱਚ ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ 29 ਮਈ ਨੂੰ ਭੋਗ ਪਾਏ ਜਾਣਗੇ ਅਤੇ 30 ਮਈ ਨੂੰ ਪਿੰਡ ਮੂਸਾ ‘ਚ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਵੱਲੋਂ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਚ ਅੱਜ ਵੀ ਜਿੰਦਾ ਹੈ।

ਚਮਕੌਰ ਸਿੰਘ ਨੇ ਅੱਗੇ ਕਿਹਾ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਪਿੰਡ ਮੂਸਾ ਪੁੱਜਣ ਦੀ ਅਪੀਲ ਵੀ ਕੀਤੀ ਹੈ।

Show More

Related Articles

Leave a Reply

Your email address will not be published. Required fields are marked *

Back to top button