ਪੰਜਾਬਰਾਜਨੀਤੀ

ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਪਰਿਵਾਰ ਹੋਏ ‘ਸ਼੍ਰੋਮਣੀ ਅਕਾਲੀ ਦਲ’ ‘ਚ ਸ਼ਾਮਿਲ

ਹਲਕਾ ਇੰਚਾਰਜ ਕਬੀਰ ਦਾਸ ਦੀ ਅਗਵਾਈ ‘ਚ ਹੋਏ ਪਾਰਟੀ ‘ਚ ਸ਼ਾਮਿਲ

ਨਾਭਾ, 8 ਅਗਸਤ (ਵਰਿੰਦਰ ਵਰਮਾ) ਹਲਕਾ ਨਾਭਾ ਦੇ ਪਿੰਡ ਅਲੋਹਰਾ ਵਿੱਚੋਂ ਕਾਗਰਸ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ ਦੀ ਅਗਵਾਈ ਵਿੱਚ ਲਖਵਿੰਦਰ ਸਿੰਘ ‘ਲੱਖਾਂ’ ਦੇ ਸਾਥੀ ਹਾਕਮ ਸਿੰਘ, ਹਰਪ੍ਰੀਤ ਸਿੰਘ, ਬੇਅੰਤ ਸਿੰਘ, ਦਿਲਜੀਤ ਸਿੰਘ, ਤੇਜਪਾਲ ਸਿੰਘ, ਜੀਤ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿੱਚ ਸਾਮਲ ਹੋਏ।

ਇਸ ਮੌਕੇ ਲਖਵਿੰਦਰ ਸਿੰਘ ਨੇ ਅਕਾਲੀ ਦਲ ‘ਚ ਸ਼ਾਮਲ ਹੋਣ ਤੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਲਾਰਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ। ਸੱਤਾ ਹਾਸਲ ਕਰਨ ਲਈ ਕਈ ਪ੍ਰਕਾਰ ਦੇ ਵਾਅਦੇ ਕੀਤੇ, ਪਰ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਾਪਰੀ ਦੁੱਖੀ ਹੈ, ਜਿਸ ਕਾਰਨ ਅਸੀਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕਿ ਸ. ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪ੍ਰਤੀ ਸੇਵਾ ਦੀ ਸੋਚ ਨੂੰ ਦੇਖਦੇ ਹੋਏ ਅਕਾਲੀ ਦਲ ‘ਚ ਸ਼ਾਮਿਲ ਹੋਏ ਹੈ।

ਇਸ ਮੌਕੇ ਹਲਕਾ ਇੰਚਾਰਜ ਕਬੀਰ ਦਾਸ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਮੂਹ ਆਗੂਆਂ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਇਸ ਮੌਕੇ ਸਤਨਾਮ ਸਿੰਘ ਸੱਤਾ ਯੂਥ ਅਕਾਲੀ ਦਲ ਪ੍ਰਧਾਨ, ਮੇਹਰ ਸਿੰਘ ਸਰਪੰਚ, ਕਰਮਜੀਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਬਕਾ ਸਰਪੰਚ, ਸੋਮਨਾਥ ਢੱਲ ਪ੍ਰਧਾਨ ਵਪਾਰ ਮੰਡਲ ਨਾਭਾ, ਰਜੇਸ ਗੁਪਤਾਂ ਐਗਰੋ ਸਰਵਿਸ ਸੈਟਰ, ਸਨੀ ਸਿੰਗਲਾ ਮੈਬਰ ਕੋਰ ਕਮੇਟੀ ਯੂਥ ਅਕਾਲੀ ਦਲ, ਜਥੇਦਾਰ ਕੁਲਦੀਪ ਸਿੰਘ , ਗੁਰਜੰਟ ਸਿੰਘ,ਪਰਮਜੀਤ ਸਿੰਘ ਥੂਹੀ ਯੂਥ ਅਕਾਲੀ ਦਲ ਪ੍ਧਾਨ,ਵਰਕਰ ਸਾਹਿਬਾਨ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Back to top button