ਚੰਡੀਗੜ੍ਹਪੰਜਾਬਫ਼ਿਲਮੀ ਦੁਨੀਆਂਵੀਡੀਓ
Trending

Song Controversy, ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਹੋਇਆ ਛਿੜਿਆ ਵਿਵਾਦ, ਲੋਕ ਗੁੱਸੇ ਵਿਚ ਸਾੜ ਰਹੇ ਪੁਤਲੇ

ਚੰਡੀਗੜ੍ਹ, 24 ਮਾਰਚ (ਦ ਪੰਜਾਬ ਟੂਡੇ ਬਿਊਰੋ) ਪੰਜਾਬੀ ਗਾਇਕ ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਬਰਨਾਲਾ ਵਿਚ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਗਾਇਕ ਜੈਜ਼ੀ ਬੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 10 ਮਾਰਚ ਨੂੰ ਰਿਲੀਜ਼ ਹੋਣ ਵਾਲੇ ਜੈਜ਼ੀ ਬੀ ਦੇ ਗੀਤ ‘ਮੜਕ ਸ਼ੌਕੀਨਾਂ ਦੀ ਤੂੰ ਵੀ ਜਾਣਦੀ ਭੇਡੇ’ ਦਾ ਕਿਸਾਨ ਸੰਗਠਨਾਂ ਨੇ ਵਿਰੋਧ ਕੀਤਾ ਹੈ।

ਉਨ੍ਹਾਂ ‘ਤੇ ਔਰਤਾਂ ਲਈ ‘ਭੇਡ’ ਸ਼ਬਦ ਦੀ ਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਇਸ ਨੂੰ ਔਰਤਾਂ ਅਤੇ ਪੰਜਾਬੀ ਸੱਭਿਆਚਾਰ ਦੀ ਬਦਨਾਮੀ ਕਰਾਰ ਦਿਤਾ | ਪ੍ਰਦਰਸ਼ਨਕਾਰੀਆਂ ਨੇ ਜੈਜ਼ੀ ਬੀ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਚਿਤਾਵਨੀ ਦਿੰਦੇ ਹੋਏ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ ਦਾ ਵੀ ਦਾਅਵਾ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 8 ਮਾਰਚ ਨੂੰ ਵਿਸ਼ਵ ਭਰ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਵਜੋਂ ਮਨਾਇਆ ਗਿਆ। ਇਸ ਦੇ ਨਾਲ ਹੀ 10 ਮਾਰਚ ਨੂੰ ਇਕ ਪੰਜਾਬੀ ਗਾਇਕ ਜੈਜ਼ੀ ਦਾ ਇਕ ਗੀਤ ਰਿਲੀਜ਼ ਹੋਇਆ ਸੀ, ਜਿਸ ਵਿਚ ਉਸ ਨੇ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਗਾਇਕ ਜੈਜ਼ੀ ਬੀ ਦਾ ਗੀਤ ‘ਮੜਕ ਸ਼ੌਕੀਨਾਂ ਦੀ ਤੂੰ ਕੀ ਜਾਣਦੀ ਹੈ ਭੇਡੇ’ ਰਿਲੀਜ਼ ਹੋਇਆ। ਜਿਸ ਵਿੱਚ ਔਰਤਾਂ ਲਈ ਭੇਡ ਸ਼ਬਦ ਵਰਤਿਆ ਗਿਆ ਹੈ, ਜੋ ਕਿ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਅਜਿਹੇ ‘ਚ ਔਰਤਾਂ ਦਾ ਜਨਤਕ ਤੌਰ ‘ਤੇ ਇਸ ਸ਼ਬਦ ਦੀ ਵਰਤੋਂ ਕਰਨਾ ਬੇਹੱਦ ਇਤਰਾਜ਼ਯੋਗ ਹੈ। ਜਿਸ ਕਾਰਨ ਉਨ੍ਹਾਂ ਦੀ ਜਥੇਬੰਦੀ ਵਲੋਂ ਗਾਇਕ ਜੈਜ਼ੀ ਬੀ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ।

ਪ੍ਰਦਰਸ਼ਨਕਾਰੀਆਂ ਨੇ ਪੰਜਾਬੀ ਬੁੱਧੀਜੀਵੀਆਂ ਅਤੇ ਸੱਭਿਆਚਾਰ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਬੰਧੀ ਅੱਗੇ ਆਉਣ ਅਤੇ ਇਸ ਗੀਤ ’ਤੇ ਇਤਰਾਜ਼ ਕਰਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਗਾਇਕ ਜੈਜ਼ੀ ਬੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜੈਜ਼ੀ ਬੀ ਦੇ ਇਸ ਗੀਤ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਇਸ ਸਬੰਧੀ ਰਾਸ਼ਟਰੀ ਅਤੇ ਰਾਜ ਮਹਿਲਾ ਕਮਿਸ਼ਨ ਨੂੰ ਵੀ ਸ਼ਿਕਾਇਤ ਭੇਜੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਗੀਤ ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਵੀ ਕੀਤੀ।

Show More

Related Articles

Leave a Reply

Your email address will not be published. Required fields are marked *

Back to top button