ਜ਼ਿਲ੍ਹਾ ਫ਼ਾਜ਼ਿਲਕਾਪੰਜਾਬਮਾਲਵਾ
Trending

ਭਾਈ ਮਹਾਂ ਸਿੰਘ ਖਾਲਸਾ ਪਬਲਿਕ ਸਕੂਲ ‘ਨੇ ਐਲਾਨਿਆ ਸਾਲਾਨਾ ਨਤੀਜਾ

ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

ਜਲਾਲਾਬਾਦ, 24 ਮਾਰਚ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸਥਾਨਕ ਭਾਈ ਮਹਾ ਸਿੰਘ ਖਾਲਸਾ ਪਬਲਿਕ ਸਕੂਲ ਵਿਖੇ ਅੱਜ ਸਾਲਾਨਾ ਇਮਤਿਹਾਨਾਂ ਦਾ ਨਤੀਜਾ ਐਲਾਨਿਆ ਗਿਆ। ਜਿਸ ਨੂੰ ਲੈ ਕੇ ਮਾਪਿਆਂ ਅਤੇ ਵਿਦਿਆਰਥੀਆਂ ਵਿਚ ਬਹੁਤ ਉਤਸ਼ਾਹ ਵੇਖਿਆ ਗਿਆ। ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ਉਨ੍ਹਾਂ ਦੀਆਂ ਆਸਾਂ ‘ਤੇ ਪੂਰੀ ਤਰ੍ਹਾਂ ਖਰਾ ਉਤਰ ਰਿਹਾ ਹੈ।

ਉਨ੍ਹਾਂ ਕਿਹਾ ਕੇ ਇੱਥੇ ਸਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਇਤਿਹਾਸ, ਕੀਰਤਨ ਸਿਖਲਾਈ, ਕਵੀਸ਼ਰੀ ਅਤੇ ਹੋਰ ਧਾਰਮਿਕ ਗਤੀਵਿਧੀਆਂ ਨਾਲ ਜੋੜ ਕੇ ਸਾਡੇ ਬੱਚਿਆਂ ਨੂੰ ਸੁਚੱਜੀ ਜੀਵਨ ਜਾਂਚ ਸਿਖਾਈ ਜਾ ਰਹੀ ਹੈ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਵਾਸਤੇ ਖੇਡਾਂ ਦੇ ਸਾਰੇ ਸਾਮਾਨ, ਛੋਟੇ ਬੱਚਿਆਂ ਲਈ ਪਲੇਵੇਅ ਤੇ ਹੋਰ ਬਹੁਤ ਸਾਰੀਆਂ ਖੇਡਾਂ ਲਈ ਲੋੜੀਂਦੇ ਸਾਮਾਨ ਦਾ ਇੰਤਜਾਮ ਵੀ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕੇ ਸਕੂਲ ਪ੍ਰਬੰਧਨ ਦੀ ਕੋਸ਼ਿਸ਼ ਹੈ ਕਿ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜ ਕੇ ਉਨ੍ਹਾਂ ਨੂੰ ਸਮਾਜ ਦੀਆਂ ਗਲਤ ਕੁਰੀਤੀਆਂ ਤੋਂ ਬਚਾਇਆ ਜਾਂ ਸਕੇ।

ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਵਿਸ਼ੇਸ਼ ਤੌਰ ਤੇ ਸਕੂਲ ‘ਚ ਰੋਜ਼ਾਨਾ ਇਕ ਪੀਰੀਅਡ ਹਰ ਜਮਾਤ ਦਾ ਧਾਰਮਿਕ ਲਗਾਇਆ ਜਾਂਦਾ ਹੈ। ਜਿਸ ਵਾਸਤੇ ਬਕਾਇਦਾ ਧਾਰਮਿਕ ਅਧਿਆਪਕ ਦੀ ਨਿਯੁਕਤੀ ਕੀਤੀ ਗਈ ਹੈ। ਬੱਚਿਆਂ ਨੂੰ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰਨ ਵਾਸਤੇ ਵੀ ਤਿਆਰ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕੇ ਸਕੂਲ ਵੱਲੋਂ ਬੱਚਿਆਂ ਨੂੰ ਚਾਰ ਦਿਨ ਦੀਆਂ ਖੇਡਾਂ ਲਈ ਬਾਹਰ ਖੇਡ ਮੁਕਾਬਲਿਆਂ ਵਿਚ ਲੈ ਕੇ ਜਾਇਆ ਜਾਂਦਾ ਹੈ। ਜਿਸ ਦਾ ਸਾਰਾ ਖਰਚਾ ਸਕੂਲ ਆਪ ਹੀ ਕਰਦਾ ਹੈ। ਸਾਲ ‘ਚ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਵੀਂ ਕਰਵਾਏ ਜਾਂਦੇ ਹਨ, ਜਿਸ ਲਈ ਵਿਦਿਆਰਥੀਆਂ ਤੋਂ ਕਿਸੇ ਤਰ੍ਹਾਂ ਦਾ ਕੋਈ ਵੀਂ ਖਰਚਾ ਨਹੀਂ ਲਿਆ ਜਾਂਦਾ, ਬਲਕਿ ਸਾਰਾ ਖਰਚਾ ਸਕੂਲ ਵੱਲੋਂ ਕੀਤਾ ਜਾਂਦਾ ਹੈ।

ਇਸ ਮੌਕੇ ਸਾਲਾਨਾ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Show More

Related Articles

Leave a Reply

Your email address will not be published. Required fields are marked *

Back to top button