ਸਵਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਗਸਤ: ਰਾਜਦੀਪ ਕੌਰ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਵਤੰਤਰਤਾ ਦਿਵਸ ਸਮਾਗਮ ਨੂੰ ਸ਼ਰਧਾ ਪੂਰਵਕ ਮਨਾਉਣ ਲਈ ਅੱਜ ਦਫਤਰ ਡਿਪਟੀ ਕਮਿਸ਼ਨਰ ਵਿਖੇ ਜਿ਼ਲ੍ਹੇ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਹੋਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆ ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵਤੰਤਰਤਾ ਦਿਵਸ ਸਮਾਗਮ 15 ਅਗਸਤ 2021 ਨੂੰ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।
ਉਹਨਾ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਜਿਸ ਵੀ ਵਿਭਾਗ ਦੀ ਜੋ ਡਿਊਟੀ ਲਗਾਈ ਗਈ ਹੈ, ਉਸਨੂੰ ਆਪਣਾ ਨੈਤਿਕ ਫਰਜ਼ ਸਮਝਦੇ ਹੋਏ, ਉਸ ਨੂੰ ਸਮੇਂ ਬੱਧ ਤਰੀਕੇ ਨਾਲ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਸਮਾਗਮ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ।
ਮੀਟਿੰਗ ਦੌਰਾਨ ਸਾਰੇ ਸਬੰਧਿਤ ਵਿਭਾਗਾਂ ਨੇ ਵਿਸ਼ਵਾਸ ਦੁਆਇਆ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਵਲੋਂ ਜੋ ਡਿਊਟੀ ਲਗਾਈ ਗਈ ਹੈ, ਉਸਨੂੰ ਬਾਖੂਬੀ ਤਰੀਕੇ ਨਾਲ ਨਿਭਾਇਆ ਜਾਵੇਗਾ।