ਸਿੱਖਿਆ ਤੇ ਰੋਜ਼ਗਾਰਪੰਜਾਬ

ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਅਗਸਤ ਪ੍ਰੀਖਿਆ ਜਾਰੀ: ਡਾ. ਸੁਖਵੀਰ ਸਿੰਘ ਬੱਲ

ਫਾਜ਼ਿਲਕਾ, 11 ਅਗਸਤ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰਵਾਏ ਜਾ ਚੁੱਕੇ ਪਾਠਕ੍ਰਮ ਦੇ ਮੁਲਾਂਕਣ ਲਈ 13 ਅਗਸਤ ਤੱਕ ਕਰਵਾਈ ਜਾਣ ਵਾਲੀ ਆਨਲਾਈਨ ਅਗਸਤ ਪ੍ਰੀਖਿਆ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਮੈਡਮ ਅੰਜੂ ਸੇਠੀ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ `ਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਆਨਲਾਈਨ ਪ੍ਰੀਖਿਆ ਸ਼ੁਰੂ ਹੋ ਚੁੱਕੀ ਹੈ।

ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਦਿਨ ਹੋਈ ਪੰਜਾਬੀ ਵਿਸ਼ੇ ਦੀ ਪ੍ਰੀਖਿਆ `ਚ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਅਗਵਾਈ ਹੇਠ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆ `ਚ ਵਿਦਿਆਰਥੀਆਂ ਦੀ ਭਾਗੀਦਾਰੀ ਬਣਾਉਣ `ਚ ਮਾਪਿਆਂ ਦਾ ਵਿਸ਼ੇਸ਼ ਸਹਿਯੋਗ ਹੈ। ਉਨ੍ਹਾਂ ਦੱਸਿਆ ਪ੍ਰੀਖਿਆ `ਚ ਇਸ ਵਰ੍ਹੇ ਹੋਣ ਵਾਲੀ ਰਾਸ਼ਟਰੀ ਪ੍ਰਾਪਤੀ ਸਰਵੇ ਪ੍ਰੀਖਿਆ ਆਧਾਰਿਤ ਪ੍ਰਸ਼ਨ ਸ਼ਾਮਿਲ ਕੀਤੇ ਗਏ ਹਨ ਤਾਂ ਜ਼ੋ ਵਿਦਿਆਰਥੀ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਟੈਸਟ `ਚ ਬਿਹਤਰ ਪ੍ਰਦਰਸ਼ਨ ਕਰ ਸਕਣ।

ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਅਤੇ ਦੂਜੀ ਜਮਾਤਾਂ ਦੇ ਪ੍ਰਸ਼ਨ ਪੱਤਰ `ਚ 10 ਪ੍ਰਸ਼ਨ ਆਉਣਗੇ ਜਦਕਿ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦਾ ਪ੍ਰਸ਼ਨ ਪੱਤਰ 20 ਪ੍ਰਸ਼ਨਾਂ ਦਾ ਹੋਵੇਗਾ।ਸਵਾਗਤ ਜਿੰਦਗੀ ਅਤੇ ਜਨਰਲ ਨਾਲਿਜ ਵਿਸ਼ਿਆਂ ਦਾ ਪ੍ਰਸ਼ਨ ਪੱਤਰ ਸਾਰੀਆਂ ਜਮਾਤਾਂ ਲਈ 5 ਪ੍ਰਸ਼ਨਾਂ ਦਾ ਹੋਵੇਗਾ। ਰਜਿੰਦਰ ਕੁਮਾਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਨੇ ਦੱਸਿਆ ਕਿ ਪੜ੍ਹੋ ਪੰਜਾਬ ਟੀਮ ਵੱਲੋਂ ਅਧਿਆਪਕਾਂ ਅਤੇ ਮਾਪਿਆਂ ਦਾ ਸਹਿਯੋਗ ਕਰਕੇ ਆਨਲਾਈਨ ਪ੍ਰੀਖਿਆ `ਚ ਵਿਦਿਆਰਥੀਆਂ ਦੀ ਸੌ ਫੀਸਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਸਰਕਾਰੀ ਪ੍ਰਾਇਮਰੀ ਸਕੂਲ ਘੜੁੱਮੀ ਦੀ ਅਧਿਆਪਕਾ ਅਨੀਤਾ, ਸਰਕਾਰੀ ਪ੍ਰਾਇਮਰੀ ਸਕੂਲ ਕਰਨੀ ਖੇੜਾ ਦੀ ਅਧਿਆਪਕਾ ਅੰਜੂ ਨਾਰੰਗ, ਸਰਕਾਰੀ ਪ੍ਰਾਇਮਰੀ ਸਕੂਲ ਅਰਨੀਵਾਲਾ ਦੇ ਅਧਿਆਪਕ ਦੁਪਿੰਦਰ ਸਿੰਘ ਢਿੱਲੋਂ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਨੂਰਪੁਰ ਦੇ ਅਧਿਆਪਕ ਤਰਨਦੀਪ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਆਹਲ ਝੋਕ ਦੀ ਅਧਿਆਪਕਾ ਮਧੂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਬੂਲਸ਼ਾਹ ਹਿਠਾੜ ਦੀ ਅਧਿਆਪਕਾ ਸਵਰਨਜੀਤ ਕੌਰ ਸਮੇਤ ਹੋਰਨਾਂ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਆਨਲਾਈਨ ਪ੍ਰੀਖਿਆ `ਚ ਉਤਸ਼ਾਹ ਨਾਲ ਸ਼ਿਰਕਤ ਕੀਤੀ ਜਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Back to top button