
ਸ੍ਰੀ ਮੁਕਤਸਰ ਸਾਹਿਬ, 14 ਅਗਸਤ: ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਹੁਕਮ ਜਾਰੀ ਕੀਤੇ ਹਨ ਕਿ 15 ਅਗਸਤ ਸੁਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ, ਜਿ਼ਲ੍ਹੇ ਦੀ ਹਦੂਦ ਅੰਦਰ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋ ਨਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਦੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋ ਨਹੀਂ ਕਰੇਗਾ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।