
ਖਮਾਣੋ 14 ਅਗਸਤ (ਰਵਿੰਦਰ ਸਿੰਘ ਸਿੱਧੂ) ਬਲਾਕ ਖਮਾਣੋਂ ਦੇ ਪਿੰਡ ਮੁਸਤਫਾਬਾਦ ਬਾਬਾ ਜਸਵੀਰ ਸਿੰਘ ਦੁਆਰਾ ਹਰ ਸਾਲ ਦੀ ਤਰ੍ਹਾਂ ਲਗਾਏ ਜਾਂਦੇ ਖੂਨਦਾਨ ਕੈਂਪ ਦੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਸੋਸ਼ਲ ਮੀਡੀਆ ਪੰਜਾਬ ਦੇ ਕੋਆਰਡੀਨੇਟਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਦਾਮਾਦ ਬਸੀ ਪਠਾਣਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਡਾ. ਕੁਲਦੀਪ ਸਿੰਘ ਸਿੱਧੂਪੁਰ ਨੇ ਕੀਤੀ।
ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੂੰ ਦੱਸਿਆ ਗਿਆ ਕਿ ਖੂਨਦਾਨ ਮਹਾਂ ਦਾਨ ਹੈ, ਇਸ ਦੇ ਨਾਲ ਕਿਸੇ ਲੋੜਵੰਦ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਜਸਵੀਰ ਸਿੰਘ ਜੀ ਦਾ ਉਪਰਾਲਾ ਬਹੁਤ ਹੀ ਵਧੀਆ ਉਪਰਾਲਾ ਹੈ। ਇਸ ਮੌਕੇ ਸਿੱਧੂਪੁਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੂਨ ਦਾਨ ਕਰਨ ਦੇ ਲਈ ਪ੍ਰੇਰਿਤ ਕੀਤਾ।
ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਸਿੱਧੂ ਹਰ ਵੇਲੇ ਦੁੱਖ-ਸੁੱਖ ਦੇ ਸਹਾਈ ਹਨ, ਉਹ ਹਰ ਵੇਲੇ ਹਲਕੇ ਦੇ ਲੋਕਾਂ ਦੇ ਨਾਲ ਖੜਨ ਲਈ ਵਚਨਬੱਧ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੁਸ਼ਿਆਰ ਸਿੰਘ, ਪਰਦੀਪ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ, ਚਮਕੌਰ ਸਿੰਘ ਹਰਦੀਪ ਸਿੰਘ ਅਤੇ ਬਲੱਡ ਬੈਂਕ ਦੀ ਟੀਮ ਸ਼ਾਮਲ ਸੀ।