ਪੰਜਾਬ

ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਨੇ ਕੀਤਾ ਥਾਣਾ ਲੱਖੇਵਾਲੀ ਬਿਲਡਿੰਗ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ 14 ਅਗਸਤ: ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ ਵੱਖ ਤਰਾ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆ ਜਾ ਰਹੀਆਂ ਹਨ ਅਤੇ ਲੋਕਾਂ ਦਾ ਜੀਵਨ ਪੱਧਰ ਉਚੱਾ ਚੁੱਕਿਆ ਜਾ ਰਿਹਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਰਾਣਾ ਗੁਰਮੀਤ ਸਿੰਘ ਸੋਢੀ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੀ ਮੰਡੀ ਲੱਖੇਵਾਲੀ ਵਿਖੇ ਪੁਲਿਸ ਵਿਭਾਗ ਵਲੋਂ ਨਵੀਂ ਬਣਾਈ ਗਈ ਥਾਣਾ ਲੱਖੇਵਾਲੀ ਬਿਲਡਿੰਗ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਸ ਮੌਕੇ ਤੇ ਸ. ਸੋਢੀ ਨੇ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਐਮ.ਸੀ.ਐਚ. ਬਿਲਡਿੰਗ ਦਾ ਨੀਂਹ ਪੱਥਰ ਵੀ ਰੱਖਿਆ ਤਾਂ ਜੋ ਇੱਥੇ ਮਰੀਜਾਂ ਨੂੰ ਇਲਾਜ ਕਰਵਾਉਣ ਸਬੰਧੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਤੇ ਸ. ਸੋਢੀ ਨੇ ਬਠਿੰਡਾ ਰੋਡ ਵਿਖੇ ਸਥਿਤ ਆਸ਼ੀਰਵਾਦ ਹਸਪਤਾਲ ਵਿਖੇ ਜਨਮ ਮੌਤ ਸਰਟੀਫਿਕੇਟ ਆਨ ਲਾਈਨ ਜਾਰੀ ਕਰਨ ਦੇ ਕੰਮ ਦਾ ਉਦਘਾਟਨ ਵੀ ਕੀਤਾ। ਇਸ ਸਕੀਮ ਤਹਿਤ ਕੋਈ ਵੀ ਵਿਅਕਤੀ ਹੁਣ ਪ੍ਰਾਈਵੇਟ ਹਸਪਤਾਲਾਂ ਵਿਚੋਂ ਜਨਮ ਅਤੇ ਮੌਤ ਦਾ ਸਰਟੀਫਿਕੇਟ ਪ੍ਰਾਪਤ ਕਰ ਸਕੇਗਾ।

ਸ. ਸੋਢੀ ਨੇ ਦੱਸਿਆ ਕਿ ਇਸ ਨਵੀਂ ਥਾਣੇ ਦੀ ਬਿਲਡਿੰਗ ਬਣਨ ਨਾਲ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਫਾਇਦਾ ਹੋਵੇਗਾ ਅਤੇ ਪੁਲਿਸ ਪ੍ਰਸ਼ਾਸਨ ਵਧੀਆਂ ਢੰਗ ਨਾਲ ਲੋਕਾਂ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਸਕੇਗਾ। ਉਹਨਾ ਅੱਗੇ ਦੱਸਿਆ ਕਿ ਇਸ ਥਾਣੇ ਦੀ ਬਿਲਡਿੰਗ ਤੇ ਸਰਕਾਰ ਵਲੋਂ 2 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਹ ਬਿਲਡਿੰਗ ਆਧੁਨਿਕ ਸਹੂਲਤਾਂ ਨਾਲ ਬਣਾਈ ਗਈ ਹੈ।

ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀਮਤੀ ਡੀ.ਸੁਡਰਵਿਲੀ ਐਸ.ਐਸ.ਪੀ, ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ,ਮੈਡਮ ਰਾਜਦੀਪ ਕੋਰ ਏ.ਡੀ.ਸੀ (ਜ), ਸ੍ਰੀ ਕੁਲਵੰਤ ਰਾਏ ਐਸ.ਪੀ, ਸ੍ਰੀਮਤੀ ਰੰਜੂ ਸਿੰਗਲਾ ਸਿਵਿਲ ਸਰਜਨ, ਸ.ਹਰਚਰਨ ਸਿੰਘ ਸੋਥਾ ਜ਼ਿਲਾ ਕਾਂਗਰਸ ਪ੍ਰਧਾਨ, ਕਿ੍ਰਸ਼ਨ ਲਾਲ ਸ਼ਮੀ ਤੇਰੀਆ ਪ੍ਰਧਾਨ ਨਗਰ ਕੋਸਲ, ਭੀਨਾ ਬਰਾੜ ਮੈਬਰ ਜਿਲਾ ਪ੍ਰੀਸ਼ਦ, ਜਗਜੀਤ ਸਿੰਘ ਹਨੀ ਫੱਤਣ ਵਾਲਾ, ਜਗਪਾਲ ਸਿੰਘ ਅਬੁੱਲ ਖੁਰਾਣਾ, ਪੁਸ਼ਪਿੰਦਰ ਸਿੰਘ ਭੰਡਾਰੀ, ਵੀ ਮੌਜੂਦ ਸਨ।

ਇਸ ਮੌਕੇ ਤੇ ਉਹਨਾਂ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀ ਸੰਧਿਆਂ ਤੇ ਲੋਕਾਂ ਨੂੰ ਵਧਾਈ ਵੀ ਦਿੱਤੀ ਅਤੇ ਲੋਕਾਂ ਨੂੰ ਇਹ ਦਿਹਾੜਾ ਸ਼ਰਧਾ ਭਾਵਨਾ ਅਤੇ ਸਾਦੇ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ।

Show More

Related Articles

Leave a Reply

Your email address will not be published. Required fields are marked *

Back to top button