ਚੰਡੀਗੜ੍ਹਪੰਜਾਬ

ਨਵਜੋਤ ਸਿੱਧੂ ਨੇ ਵਿਧਾਇਕ ਪ੍ਰਗਟ ਸਿੰਘ ਨੂੰ ਦਿੱਤੀ ‘ਵੱਡੀ ਜਿੰਮੇਵਾਰੀ’: ਪੜ੍ਹੋ ਖ਼ਬਰ

ਚੰਡੀਗੜ੍ਹ 16 ਅਗਸਤ (ਬਿਊਰੋ) ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਵਲੋਂ ਆਪਣੀ ਟੀਮ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਹੁਣ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਦੱਸਿਆ ਕਿ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਅਤੇ ਪ੍ਰਗਟ ਸਿੰਘ ਪਹਿਲੋਂ ਤੋਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਲਗਾਤਾਰ ਤਿੱਖੇ ਹਮਲੇ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਵੱਲੋਂ ਆਪਣੀ ਹੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਂਦਾ ਰਿਹਾ ਹੈ।

ਇਸ ਤੋਂ ਇਲਾਵਾ ਕਾਂਗਰਸ ਪਾਰਟੀ ਵਲੋਂ ਵੋਟਾਂ ਦੇ ਸਮੇਂ ਪੰਜਾਬ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਗਏ ਸਨ, ਅਤੇ ਸੱਤਾ ਵਿੱਚ ਆਏ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਅਪੀਲ ਵੀ ਕੈਪਟਨ ਅਮਰਿੰਦਰ ਨੂੰ ਕੀਤੀ ਜਾਂਦੀ ਰਹੀ ਹੈ।

Show More

Related Articles

Leave a Reply

Your email address will not be published.

Back to top button