
ਮਹਿਲ ਕਲਾਂ 16 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਇਲਾਕੇ ਦੀ ਉੱਘੀ ਅਤੇ ਨਾਮਵਰ ਵਿਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਅੱਜ 75 ਵਾਂ ਸੁਤੰਤਰਤਾ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਆਡੀਟੋਰੀਅਮ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੀ ਰਸਮੀ ਸ਼ੁਰੂਆਤ ਸਕੂਲ ਮੈਨੇਜਿੰਗ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਗੋਇਲ ਜੀ ਵਲੋਂ ਝੰਡਾ ਫਹਿਰਾ ਕੇ ਕੀਤੀ ਗਈ ।
ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਨੇ ਦੇਸ਼ ਪਿਆਰ ਦੀ ਭਾਵਨਾ ਦੇ ਗੀਤ, ਕਵਿਤਾਵਾਂ ਅਤੇ ਕੋਰਿਓ ਗ੍ਰਾਫੀਆਂ ਰਾਹੀਂ ਦੇਸ਼ ਦੀ ਮਹਾਨਤਾ ਦਾ ਵਿਖਿਆਨ ਕੀਤਾ। ਇਸ ਮੌਕੇ ਸੁਸ਼ੀਲ ਗੋਇਲ ਨੇ ਵਧਾਈ ਦਿੰਦੇ ਤੇ ਬੋਲਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਸਾਰਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਇਸ ਆਜ਼ਾਦੀ ਨੂੰ ਸੰਭਵ ਬਣਾਇਆ ਸੀ।
ਪ੍ਰਿੰਸੀਪਲ ਮੈਡਮ ਮਿਸਿਜ਼ ਨਵਜੋਤ ਕੌਰ ਨੇ ਵੀ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਦੇਸ਼ ਦੀ ਅਖੰਡਤਾ ਤੇ ਏਕਤਾ ਨੂੰ ਕਾਇਮ ਰੱਖੀਏ। ਇਸ ਮੌਕੇ ਤੇ ਸਕੂਲ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਅਜੇ ਜਿੰਦਲ, ਐਕਜੀਕੁਟਿਵ ਡਾਇਰੈਕਟਰ ਰਾਕੇਸ਼ ਬਾਂਸਲ, ਡਾਇਰੈਕਟਰ ਨਿਤਿਨ ਜਿੰਦਲ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।