ਮੋਗਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਹੋਏ ‘ਕਰੋਨਾ ਪੋਜ਼ੀਟਿਵ’, ਪੜ੍ਹੋ ਪੂਰੀ ਖ਼ਬਰ..

ਮੋਗਾ 16 ਅਗਸਤ (ਬਿਊਰੋ) ਜਿਥੇ ਭਾਰਤ ਵਿਚ ਕਰੋਨਾ ਆਪਣੇ ਦੁਬਾਰਾ ਤੋਂ ਪੈਰ ਪਸਾਰ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਇੱਕ ਵਾਰੀ ਫਿਰ ਤੋਂ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਪਰ ਇਸ ਵਾਰੀ ਕੋਰੋਨਾ ਨੇ ਆਪਣੀ ਦਿਸ਼ਾ ਬਦਲ ਕਿ ਸਕੂਲਾਂ ਦੇ ਬੱਚਿਆਂ ਵੱਲ ਕਰ ਲਈ ਹੈ। ਸੂਬੇ ‘ਚ ਹੁਣ ਤੱਕ ਲਗਭਗ 30 ਤੋਂ ਵੱਧ ਸਰਕਾਰੀ ਸਕੂਲਾਂ ਦੇ ਬੱਚੇ ਕਰੋਨਾ ਦੀ ਚਪੇਟ ਵਿੱਚ ਆ ਚੁਕੇ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਅੱਜ ਮੋਗਾ ਦੇ ਸਰਕਾਰੀ ਸਕੂਲਾਂ ਦੇ ਕੁੱਲ ਛੇ ਬੱਚੇ ਕੋਰੋਨਾ ਪੋਜ਼ੀਟਿਵ ਪਾਏ ਗਏ ਹਨ। ਜਿਨ੍ਹਾ ਵਿੱਚੋਂ ਵੱਖ-ਵੱਖ ਤਿੰਨ ਸਰਕਾਰੀ ਸਕੂਲਾਂ ਦੇ ਬੱਚੇ ਕੋਰੋਨਾ ਪੌਜ਼ੇਟਿਵ ਆਏ ਹਨ। ਜਿਨ੍ਹਾਂ ਨੂੰ 14 ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ ਅਤੇ ਨਾਲ ਹੀ ਉਨ੍ਹਾਂ ਦੀਆਂ ਸਬੰਧਤ ਕਲਾਸਾਂ ਵੀ 14 ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ।
ਡਾ. ਬਾਜਵਾ ਨੇ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀਆਂ ਲੋਕ ਪਾਲਣਾ ਕਰਨ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।