
ਮਹਿਲ ਕਲਾਂ 17 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਇੰਡੀਅਨ ਐਕਸ ਸਰਵਿਸਜ ਲੀਗ ਬਲਾਕ ਮਹਿਲ ਕਲਾਂ ਵੱਲੋਂ ਸ਼ਹੀਦ ਆਤਮਾ ਸਿੰਘ ਦੇ ਬੁੱਤ ਉਪਰ ਫੁੱਲ ਮਾਲਾਵਾ ਭੇਟ ਕਰਕੇ ਅਤੇ ਕੌਮੀ ਝੰਡਾ ਲਹਿਰਾਕੇ ਆਜ਼ਾਦੀ ਦਿਹਾੜਾ ਮਨਾਇਆ ਗਿਆ।
ਇਸ ਮੌਕੇ ਇੰਡੀਅਨ ਐਕਸ ਸਰਵਿਸਜ ਲੀਗ ਦੇ ਬਲਾਕ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਅਤੇ ਮੀਤ ਪ੍ਰਧਾਨ ਸੂਬੇਦਾਰ ਮੇਜਰ ਸਾਗਰ ਸਿੰਘ ਮੂੰਮ ਨੇ ਕਿਹਾ ਕਿ ਸਾਨੂੰ ਇਹ ਦਿਹਾੜੇ ਸ਼ਰਧਾ ਭਾਵਨਾ ਨਾਲ ਮਨਾਉਣੇ ਚਾਹੀਦੇ ਹਨ, ਕਿਉਂਕਿ ਸਾਡੇ ਦੇਸ ਨੂੰ ਅੰਗਰੇਜਾਂ ਤੋਂ ਆਜ਼ਾਦ ਕਰਵਾਉਣ ਲਈ ਬਹੁਤ ਸਾਰੇ ਸੂਰਬੀਰ ਯੋਧਿਆਂ ਨੂੰ ਕੁਰਬਾਨੀ ਦੇਣੀ ਪਈ। ਉਨ੍ਹਾਂ ਦੀ ਕੁਰਬਾਨੀ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹਨਾਂ ਸੂਰਵੀਰ ਯੋਧਿਆਂ ਅਤੇ ਉਹਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਮੁਢਲਾ ਫ਼ਰਜ਼ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਇਹਨਾਂ ਤੋਂ ਸੇਧ ਲੈ ਕੇ ਚੰਗੇ ਸਮਾਜ ਦੀ ਸਿਰਜਣਾ ਕਰ ਸਕੇ।
ਇਸ ਉਪਰੰਤ ਸ਼ਹੀਦ ਆਤਮਾ ਸਿੰਘ ਦੇ ਸਪੁੱਤਰ ਅਵਤਾਰ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੂਬੇਦਾਰ ਬਹਾਦਰ ਸਿੰਘ ਮਹਿਲ ਕਲਾਂ, ਸੂਬੇਦਾਰ ਸੱਤਪਾਲ ਸਿੰਘ, ਸੂਬੇਦਾਰ ਜਗਰੂਪ ਸਿੰਘ, ਸੂਬੇਦਾਰ ਬਲਬੀਰ ਸਿੰਘ, ਸੂਬੇਦਾਰ ਗੁਰਮੇਲ ਸਿੰਘ ਕੁਤਬਾ, ਬਲੌਰ ਸਿੰਘ, ਜਗਰੂਪ ਸਿੰਘ, ਸੁਖਦੇਵ ਸਿੰਘ, ਦੇਸ ਰਾਜ, ਬਹਾਦਰ ਸਿੰਘ ਗਹਿਲ, ਸੁਖਦੀਪ ਸਿੰਘ ਮਹਿਲ ਖੁਰਦ, ਜਸਵੰਤ ਸਿੰਘ ਗਾਗੇਵਾਲ, ਬਿੰਦਰ ਸਿੰਘ ਪੰਡੋਰੀ, ਹੰਸ ਰਾਜ, ਪਿਆਰਾ ਸਿੰਘ, ਗੁਰਮੇਲ ਸਿੰਘ, ਰਜਿੰਦਰ ਸਿੰਘ, ਲਛਮਣ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਸਿੰਘ, ਸ਼ਹੀਦ ਆਤਮਾ ਸਿੰਘ ਮਹਿਲ ਕਲਾਂ ਦਾ ਪਰਿਵਾਰ, ਨਗਰ ਨਿਵਾਸੀ ਅਤੇ ਵੱਡੀ ਗਿਣਤੀ ਵਿੱਚ ਸਾਬਕਾ ਫੌਜੀ ਹਾਜ਼ਿਰ ਸਨ।