ਸਿੱਖਿਆ ਤੇ ਰੋਜ਼ਗਾਰਪੰਜਾਬਮਾਲਵਾ

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 24 ਅਗਸਤ ਦੀ ਪਟਿਆਲਾ ਰੈਲੀ ‘ਚ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਣਗੇ: ਕੁਲਦੀਪ ਸਿੰਘ ਸੱਭਰਵਾਲ

ਫਾਜ਼ਿਲਕਾ 17 ਅਗਸਤ (ਪ੍ਰਤਾਪ ਸਿੰਘ) ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕਰ ਰਹੀ, ਸਮੂਹ ਵਿਭਾਗਾਂ ਵਿੱਚ ਕੰਮ ਕਰਦੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜਮਾਂ ਦੀ ਸਾਂਝੀ ਜਥੇਬੰਦੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋਂ 24 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲੇ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਮੂਲੀਅਤ ਕਰਨਗੇ।

ਇਸ ਸਬੰਧੀ ਜਾਰੀ ਬਿਆਨ ਵਿੱਚ ਈ.ਟੀ.ਟੀ. ਅਧਿਆਪਕ ਯੂਨੀਅਨ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਸ. ਕੁਲਦੀਪ ਸਿੰਘ ਸੱਭਰਵਾਲ ਨੇ ਦੱਸਿਆ ਕਿ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਹੋਣ ਜਾ ਰਹੀ, ਇਹ ਰੈਲੀ ਇਤਿਹਾਸਕ ਹੋਵੇਗੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੀ ਤਾਂ ਪੁਰਾਣੀ ਪੈਨਸ਼ਨ ਤੋਂ ਵਾਂਝੇ ਪੰਜਾਬ ਦੇ 187000 ਮੁਲਾਜਮ ਵੋਟਾਂ ਵੇਲੇ ਸਰਕਾਰ ਦਾ ਵਿਰੋਧ ਕਰਨਗੇ।

ਉਹਨਾਂ ਦੱਸਿਆ ਕਿ ਕੈਪਟਨ ਸਰਕਾਰ ਨੇ ਚੋਣਾਂ ਦੇ ਸਮੇਂ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, 6ਵੇਂ ਪੇ-ਕਮਿਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਜੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਉਪਰ ਪੁਰਾਣੀ ਪੈਨਸ਼ਨ ਲਾਗੂ ਨਾ ਕੀਤੀ, ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਨਾ ਕੀਤਾ ਤੇ ਮੁਲਾਜ਼ਮ ਵਿਰੋਧੀ ਪੇਅ-ਕਮਿਸ਼ਨ ਵਾਪਸ ਨਾ ਲਿਆ ਤਾਂ ਸਰਕਾਰ ਆਉਣ ਵਾਲੀਆਂ ਚੋਣਾਂ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹੇ।

ਇਸ ਮੌਕੇ ਸਵਿਕਾਰ ਗਾਂਧੀ, ਸਾਹਿਬ ਰਾਜਾ ਕੋਹਲੀ, ਸਿਮਲਜੀਤ ਸਿੰਘ, ਅਮਨ ਬਰਾੜ, ਅਮਨਦੀਪ ਸੋਢੀ, ਰਾਧਾ ਕ੍ਰਿਸ਼ਨ, ਰਾਜਦੀਪ ਫੁਟੇਲਾ, ਯੋਗਿੰਦਰ ਯੋਗੀ, ਸੁਭਾਸ਼ ਚੰਦਰ ਕੰਬੋਜ, ਅਰੁਣ ਕਾਠਪਾਲ, ਹਰਨੇਕ ਕੰਬੋਜ, ਰਾਧੇ ਸ਼ਾਮ, ਵਿਨੈ ਮੱਕੜ, ਜਤਿੰਦਰ ਮਿੱਠੂ, ਸੰਜੇ ਪੂਨੀਆ, ਸਿਕੰਦਰ ਸਿੰਘ, ਰਿਸ਼ੂ ਜਸੂਜਾ, ਰਾਕੇਸ਼ ਕੋਹਲੀ, ਬਲਜਿੰਦਰ ਭੁੱਲਰ, ਮਨਜੀਤ ਸਿੰਘ ਸੰਧੂ, ਅਸ਼ਵਨੀ ਕੁਮਾਰ, ਵਿਨੋਦ ਕੁਮਾਰ, ਰਮਨ ਸਿੰਘ, ਰਾਘਵ ਅਤੇ ਹੋਰ ਮੈਂਬਰ ਵੀ ਹਾਜ਼ਿਰ ਸਨ।

Show More

Related Articles

Leave a Reply

Your email address will not be published. Required fields are marked *

Back to top button