ਪੰਜਾਬਮਾਲਵਾ

ਨਾਨਕਸਰ ਠਾਠ ਕਸਬਾ ਮਹਿਲ ਕਲਾਂ ਵਿਖੇ ਭਾਦੋ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਮਹਿਲ ਕਲਾਂ 18 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਭਗਤੀ ਤੇ ਸ਼ਕਤੀ ਦੇ ਕੇਦਰ ਨਾਨਕਸਰ ਠਾਠ ਕਸਬਾ ਮਹਿਲ ਕਲਾਂ ਵਿਖੇ ਮੁੱਖ ਸੇਵਾਦਾਰ ਬਾਬਾ ਕੇਹਰ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾ ਦੇ ਸਹਿਯੋਗ ਨਾਲ ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਰੰਭ ਕੀਤੇ ਹੋਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।

ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਜੀ ਤੇ ਮਹੰਤ ਬਾਬਾ ਗੁਰਪ੍ਰੀਤ ਸਿੰਘ ਮਹਿਲ ਕਲਾਂ ਨੇ ਸੰਗਤਾਂ ਨੂੰ ਭਾਦੋ ਮਹੀਨੇ ਦੀ ਸੰਗਰਾਂਦ ਦੀ ਵਧਾਈ ਦਿੱਤੀ । ਉਨ੍ਹਾਂ ਨੇ ਕਿਹਾ ਕਿ ਜੋ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨਦੇ ਹਨ, ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਸ ਧਾਰਮਿਕ ਸਥਾਨ ਉੱਪਰ ਗੁਰੂਆਂ ਦੇ ਧਾਰਮਕ ਸਮਾਗਮ ਕਰਕੇ ਨੌਜਵਾਨ ਪੀੜ੍ਹੀ ਨੂੰ ਵਧੇਰੇ ਅੰਮ੍ਰਿਤਪਾਨ ਲਈ ਪ੍ਰੇਰਤ ਕੀਤਾ ਜਾਂਦਾ ਹੈ, ਉੱਥੇ ਹੀ ਹਰ ਮਹੀਨੇ ਸੰਗਰਾਂਦ ਦਾ ਦਿਹਾੜਾ ਵੀ ਮਨਾਇਆ ਜਾਂਦਾ ਹੈ।

ਉਨਾ ਨੇ ਦੱਸਿਆ ਕਿ ਨਾਨਕਸਰ ਸੰਪਰਦਾਇ ਦੇ ਬਾਨੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਸਲਾਨਾ ਸਮਾਗਮ 24 ਅਗਸਤ ਤੋਂ 28 ਅਗਸਤ ਤੱਕ ਨਾਨਕਸਰ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ। ਬਾਬਾ ਕੇਹਰ ਸਿੰਘ ਨੇ ਦੱਸਿਆ ਕਿ ਧੰਨ ਧੰਨ ਬਾਬਾ ਨੰਦ ਸਿੰਘ ਜੀ ਤੇ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ ਸੁਭ ਆਗਮਨ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਅਤੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 56ਵਾਂ ਸਲਾਨਾ ਸੰਤ ਸਮਾਗਮ 10 ਸਤੰਬਰ ਤੋਂ 16 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ, ਬਾਬਾ ਬਲਵੀਰ ਸਿੰਘ ਘੋਨਾ ਮਹਿਲ ਕਲਾਂ ਵਾਲੇ, ਭਾਈ ਰਾਜਵਿੰਦਰ ਸਿੰਘ ਕਲਾਲ ਮਾਜਰਾ, ਲਾਡੀ ਧਨੇਰ, ਸਰਬਜੀਤ ਸਿੰਘ ਸੰਬੂ ਖੜਕੇਕਾ, ਬਾਬਾ ਗੁਰਦੀਪ ਸਿੰਘ, ਮਹੰਤ ਗੁਰਪ੍ਰੀਤ ਸਿੰਘ, ਬਾਬਾ ਹਰਭਜਨ ਸਿੰਘ ਧਨੇਰ, ਰਾਜਵਿੰਦਰ ਸਿੰਘ ਕਲਾਲ ਮਾਜਰਾ, ਗੁਰਜੀਤ ਸਿੰਘ, ਦਰਸਨ ਸਿੰਘ, ਜਗਰਾਜ ਸਿੰਘ ਧਨੋਲਾ, ਰਾਣੀ ਕੌਰ ਧਨੋਲਾ, ਕੁਲਦੀਪ ਸਿੰਘ ਲੁਧਿਆਣਾ, ਸਮਾਜ ਸੇਵੀ ਸਰਬਜੀਤ ਸਿੰਘ ਸੰਬੂ, ਗੁਰਪ੍ਰੀਤ ਸਿੰਘ ਗੋਰਾ ਸੋਢਾ ਪੱਤੀ, ਅਮਰਜੀਤ ਸਿੰਘ ਬੱਸੀਆ, ਅਮਰਜੀਤ ਸਿੰਘ, ਜਗਸੀਰ ਸਿੰਘ ਧਾਲੀਵਾਲ ਸਹਿਜੜਾ, ਗੁਰਚਰਨ ਸਿੰਘ ਚੰਨੀ ਆਦਿ ਸੇਵਾਦਾਰ ਹਾਜਰ ਸਨ।

Show More

Related Articles

Leave a Reply

Your email address will not be published.

Back to top button