
ਫਿਰੋਜਪੁਰ 2 ਅਗਸਤ (ਅਸ਼ੋਕ ਭਾਰਦਵਾਜ) ਅਮਰਦੀਪ ਸਿੰਘ (ਆਸ਼ੂੰ ਬਾਂਗੜ) ਵਾਇਸ ਪ੍ਰਧਾਨ ਐਸ.ਸੀ. ਵਿੰਗ ਆਪ ਪਾਰਟੀ (ਹਲਕਾ ਫਿਰੋਜਪੁਰ ਦਿਹਾਤੀ) ਵਲੋਂ ਚੋਣ ਸਰਗਰਮੀਆਂ ਲਗਾਤਾਰ ਜਾਰੀ ਰੱਖਦੇ ਹੋਏ, ਹਲਕਾ ਦਿਹਾਤੀ ਦੇ ਪਿੰਡਾਂ ਦੇ ਤੂਫ਼ਾਨੀ ਦੌਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਦਿੱਲੀ ਦੇ ਮੁਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਗਰੰਟੀ ਬਿਜਲੀ ਦੇ ਬਿੱਲ ਮੁਆਫ ਕਰਨਾ ਅਤੇ ਦਿੱਲੀ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਨੂੰ ਹਲਕਾ ਫਿਰੋਜਪੁਰ ਦਿਹਾਤੀ ਦੇ ਪਿੰਡ-ਪਿੰਡ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਸ ਲੜੀ ਤਹਿਤ ਅੱਜ ਪਿੰਡ ਸਦਰਦੀਨ ਵਾਲਾ ਦੇ ਮਲਕੀਤ ਸਿੰਘ ਦੇ ਗ੍ਰਹਿ ਵਿੱਖੇ ਮੀਟਿੰਗ ਕਰਕੇ ਅਰਵਿੰਦ ਕੇਜਰੀਵਾਲ ਦੀ ਬਿਜਲ਼ੀ ਗਰੰਟੀ ਅਤੇ ਦਿੱਲੀ ਸਰਕਾਰ ਵਲੋਂ ਦਿੱਲੀ ਵਿੱਚ ਕੀਤੇ (ਬਿਜਲੀ ,ਪਾਣੀ ,ਸਕੂਲ ,ਹਸਪਤਾਲ) ਵਰਗੇ ਕੰਮਾਂ ਬਾਰੇ ਦੱਸਿਆ ਗਿਆ ਅਤੇ ਵਾਅਦਾ ਕੀਤਾ ਕਿ ਪੰਜਾਬ ਵਿੱਚ ਵੀ ਆਪ ਦੀ ਸਰਕਾਰ ਬਣਨ ਤੇ ਦਿੱਲੀ ਵਾਂਗ ਪੰਜਾਬ ਵਿੱਚ ਵੀ ਪੂਰਾ ਵਿਕਾਸ ਕੀਤਾ ਜਾਵੇਗਾ।
ਇਸ ਮੌਕੇ ਪਿੰਡ ਦੇ ਲੋਕਾਂ ਨੇ ਵੀ ਪਾਰਟੀ ਨੂੰ ਆਪਣਾ ਪੂਰਨ ਤੌਰ ਤੇ ਸਮਰਥਨ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਆਪ ਦੀ ਸਰਕਾਰ ਬਣ ਕਿ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਕੀਤੇ ਜਾਣਗੇ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾਵੇਗਾ। ਇਸ ਮੀਟਿੰਗ ਵਿੱਚ ਮਲਕੀਤ ਸਿੰਘ, ਦਵਿੰਦਰ ਸਿੰਘ, ਹਰਜੋਤ ਸਿੰਘ, ਲਖਬੀਰ ਸਿੰਘ, ਹੈਪੀ ਸਿੰਘ, ਵਿਸ਼ਾਲ ਸਿੰਘ, ਮਲਕੀਤ ਸਿੰਘ ਧੀਰਾ ਪੱਤਰਾ ਅਤੇ ਅਮਨਦੀਪ ਸਿੰਘ ਧਾਲੀਵਾਲ (ਨਿੱਜੀ ਸਕੱਤਰ ) ਤੋਂ ਇਲਾਵਾ ਹੋਰ ਵਰਕਰ ਵੀ ਹਾਜ਼ਿਰ ਸਨ।