ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਜਰਾਤ ਘੱਟਗਿਣਤੀ ਕਮਿਸ਼ਨ ਦੀ ਡਾਇਰੈਕਟਰ ਨੇ ਕੀਤੀ ਗੁਜਰਾਤ ਦੇ ਸਿੱਖ ਮਸਲਿਆਂ ਸਬੰਧੀ ਮੁਲਾਕਾਤ

ਅੰਮ੍ਰਿਤਸਰ, 21 ਅਗਸਤ (ਜਗਮੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੁਜਰਾਤ ਘੱਟਗਿਣਤੀ ਕਮਿਸ਼ਨ ਦੀ ਡਾਇਰੈਕਟਰ ਤੇ ਸਿੱਖ ਫਾਊਂਡੇਸ਼ਨ ਗੁਜਰਾਤ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਛਾਬੜਾ ਨੇ ਮੁਲਾਕਾਤ ਕਰਕੇ ਗੁਜਰਾਤ ਅੰਦਰ ਸਿੱਖੀ ਪ੍ਰਚਾਰ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ।

ਮੁਲਾਕਾਤ ਦੌਰਾਨ ਬੀਬੀ ਜਗੀਰ ਕੌਰ ਨੇ ਗੁਜਰਾਤ ਦੇ ਸਿੱਖਾਂ ਨਾਲ ਸਬੰਧਤ ਮਸਲਿਆਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਧਰਮ ਪ੍ਰਚਾਰ ਦੇ ਖੇਤਰ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਬੀਬੀ ਪਰਮਜੀਤ ਕੌਰ ਛਾਬੜਾ ਨੇ ਬੀਬੀ ਜਗੀਰ ਕੌਰ ਨੂੰ ਕੱਛ ਜ਼ਿਲ੍ਹੇ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਖਪੱਤ ਆਉਣ ਦਾ ਸੱਦਾ ਦਿੱਤਾ।

ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦੱਸਿਆ ਕਿ ਗੁਜਰਾਤ ਦੇ ਵੱਖ-ਵੱਖ ਗੁਰੂ ਘਰਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਲੋੜ ਹੈ, ਇਸ ਲਈ ਸੰਗਤਾਂ ਦੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਭੇਜਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਫਾਊਂਡੇਸ਼ਨ ਗੁਜਰਾਤ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਜਰਾਤ ਅੰਦਰ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕਾਰਜਸ਼ੀਲ ਰਹੇਗਾ, ਤਾਂ ਜੋ ਸਿੱਖ ਸੰਗਤਾਂ ਨੂੰ ਆਪਣੇ ਵਿਰਸੇ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਉਨ੍ਹਾਂ ਨਾਲ ਗੁਰਦੁਆਰਾ ਗਾਂਧੀਧਾਮ ਦੇ ਪ੍ਰਧਾਨ ਸ. ਜਗਤਾਰ ਸਿੰਘ ਅਤੇ ਗੁਰਦੁਆਰਾ ਮਨੀ ਨਗਰ ਅਹਿਮਦਾਬਾਦ ਦੇ ਸਕੱਤਰ ਸ. ਪਰਵੀਰ ਸਿੰਘ ਸਲੂਜਾ ਵੀ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟਪਬਲੀਸਿਟੀ ਵਿਭਾਗ, 81968-00236ਨੰਬਰ : 844, ਮਿਤੀ: 20-08-2021

Show More

Related Articles

Leave a Reply

Your email address will not be published. Required fields are marked *

Back to top button