ਖੇਡ ਜਗਤ
ਭਾਰਤੀ ਔਰਤਾਂ ਦੀ ਹਾਕੀ ਟੀਮ ਨੇ ਤਿੰਨ ਵਾਰ ਦੀ ਉਲੰਪਿਕ ਜੇਤੂ ਆਸਟ੍ਰੇਲੀਆ ਨੂੰ ਹਰਾ, ਪੁੱਜੀ ਸੈਮੀ-ਫਾਈਨਲ ‘ਚ

ਟੋਕੀਓ, 2 ਅਗਸਤ (ਬਿਊਰੋ ਰਿਪੋਰਟ) ਟੋਕੀਓ ਉਲੰਪਿਕ ਵਿੱਚ ਭਾਰਤ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਦਿਆਂ ਤੇ ਇਤਿਹਾਸ ਰਚਦਿਆਂ ਭਾਰਤੀ ਔਰਤਾਂ ਦੀ ਹਾਕੀ ਟੀਮ ਨੇ ਤਿੰਨ ਵਾਰ ਦੀ ਉਲੰਪਿਕ ਜੇਤੂ ਆਸਟ੍ਰੇਲੀਆ ਨੂੰ ਹਰਾ ਕੇ ਸੈਮੀ ਫਾਈਨਲ ‘ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।
ਭਾਰਤੀ ਔਰਤਾਂ ਦੀ ਹਾਕੀ ਟੀਮ ਨੇ ਅੱਜ ਹੋਏ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਸਟ੍ਰੇਲੀਆ ਟੀਮ ਨੂੰ 0 ਦੇ ਮੁਕਾਬਲੇ 1 ਗੋਲ ਨਾਲ ਮਾਤ ਦਿੱਤਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਦੇ ਮੈਚ ਵਿੱਚ ਪੰਜਾਬ ਦੀ ਮੁਟਿਆਰ ਗੁਰਜੀਤ ਕੌਰ ਮਿਆਦੀ ਕਲਾਂ ਇਕਲੌਤਾ ਗੋਲ ਕਰਕੇ ਮੈਚ ਭਾਰਤ ਦੀ ਝੋਲੀ ਪਾਇਆ।
ਇਹ ਵੀ ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਉਲੰਪਿਕ ਵਿਚ ਪਹਿਲੀ ਵਾਰ ਸੈਮੀ ਫਾਈਨਲ ਵਿਚ ਪੁੱਜੀ ਹੈ। ਉੱਥੇ ਹੀ ਦੂਸਰੇ ਪਾਸੇ ਭਾਰਤ ਦੀ ਮੁੰਡਿਆਂ ਦੀ ਟੀਮ ਨੇ ਵੀ 41 ਸਾਲਾਂ ਬਾਅਦ ਸੈਮੀ ਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ ਹੈ।