ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਸਤੰਬਰ ਨੁੂੰ ਟਰੱਕ ਯੂਨੀਅਨ ‘ਚ ਕਰਵਾਇਆ ਜਾਵੇਗਾ ਧਾਰਮਿਕ ਸਮਾਗਮ: ਪ੍ਰਧਾਨ ਵਿਜੇ ਠੇਕੇਦਾਰ

ਨਾਭਾ 25 ਅਗਸਤ (ਵਰਿੰਦਰ ਵਰਮਾ) ਪਿੱਛਲੇ ਲੰਮੇ ਸਮੇਂ ਤੋਂ ਸਥਾਨਕ ਟਰੱਕ ਆਪ੍ਰੇਟਰਾਂ ਵਿੱਚ ਢੋਆ ਢੁਆਈ ਦੇ ਕੰਮਕਾਰ ਨੂੰ ਲੈ ਕੇ ਮਾਯੂਸੀ ਛਾਈ ਹੋਈ ਸੀ। ਜਿਸ ਨੂੰ ਲੈ ਕੇ ਨਾਭਾ ਟਰੱਕ ਯੂਨੀਅਨ ਦੇ ਨਵੇਂ ਚੁਣੇ ਪ੍ਰਧਾਨ ਵਿਜੇ ਕੁਮਾਰ ਠੇਕੇਦਾਰ ਦੇ ਯਤਨਾਂ ਸਦਕਾ ਟਰੱਕ ਯੂਨੀਅਨ ਵਿੱਚ ਮੁੜ ਤੋਂ ਰੌਣਕਾਂ ਪਰਤਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ਦੇ ਸੰਬੰਧ ਵਿੱਚ ਸਮੂਹ ਯੂਨੀਅਨ ਵਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਵਿਜੇ ਕੁਮਾਰ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 30 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਇੱਕ ਸਤੰਬਰ ਨੂੰ ਸਵੇਰੇ ਦੱਸ ਵਜੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਕੀਰਤਨੀਆ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਟਰੱਕ ਜੁਨੀਅਨ ਨਾਭਾ ਦੀ ਚੜ੍ਹਦੀ ਕਲਾ ਲਈ ਜਿੱਥੇ ਤੱਕ ਹੋ ਸਕਿਆ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਹਰਬੰਸ ਸਿੰਘ ਰੋਹਟੀ, ਪਰਮਜੀਤ ਸਿੰਘ ਪੰਮਾ, ਬਲਜਿੰਦਰ ਸਿੰਘ ਦੀਵਾਨਗੜ੍, ਸ਼ਿੰਦਰਪਾਲ ਸਿੰਘ, ਅਮਰੀਕ ਸਿੰਘ ਮੈਨੇਜਰ, ਰਾਜਨ ਕਲਰਕ, ਰਵਿੰਦਰ ਸਿੰਘ, ਦਲਜੀਤ ਸਿੰਘ, ਜੋਗਿੰਦਰ ਸਿੰਘ ਟਾਈਗਰ, ਦਰਸ਼ਨ ਸਿੰਘ, ਕੁਲਬੀਰ ਸਿੰਘ, ਰਾਜਨ ਮਿੱਤਲ, ਸੁਖਵਿੰਦਰ ਸਿੰਘ, ਮੱਘਰ ਸਿੰਘ ਤੋਂ ਇਲਾਵਾ ਟਰੱਕ ਆਪ੍ਰੇਟਰ ਵੱਡੀ ਗਿਣਤੀ ਵਿੱਚ ਮੌਜੂਦ ਸਨ।