Uncategorizedਖੇਡ ਜਗਤ
ਵਰਲਡ ਕੱਪ ‘ਚ ਮੈਚ ਹਾਰਨ ਤੋਂ ਬਾਅਦ ਵਿਰਾਟ ਕੋਹਲੀ ਦੀ ਧੀ ਨੂੰ ਮਿਲ ਰਹੀਆਂ ਹਨ “ਧਮਕੀਆਂ”
Virat Kohli's daughter receives "threats" after losing World Cup match.

ਨਵੀਂ ਦਿੱਲੀ 2 ਨਵੰਬਰ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਇਸ ਸਮੇਂ ਟ੍ਰੋਲਰਾਂ ਦੇ ਨਿਸ਼ਾਨੇ ‘ਤੇ ਹਨ। ਟੀ-20 ਵਿਸ਼ਵ ਕੱਪ ‘ਚ ਪਾਕਿਸਤਾਨ ਅਤੇ ਫਿਰ ਨਿਊਜ਼ੀਲੈਂਡ ਤੋਂ ਮੈਚ ਹਾਰਨ ਤੋਂ ਬਾਅਦ ਲੋਕ ਕੋਹਲੀ ਦੀ ਆਲੋਚਨਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਕਪਤਾਨੀ ‘ਤੇ ਸਵਾਲ ਉਠਾ ਰਹੇ ਹਨ।
ਸੂਤਰਾਂ ਮੁਤਾਬਕ ਇਸ ਦੌਰਾਨ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੂੰ ਉਨ੍ਹਾਂ ਦੀ ਮਾਸੂਮ ਧੀ ਦਾ ਸ਼ੋਸ਼ਣ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਵਿਰਾਟ ਕੋਹਲੀ ਦੀ 9-ਮਹੀਨੇ ਦੀ ਧੀ ਨੂੰ ਆਨਲਾਈਨ ਜ਼ਬਰ ਜਨਾਹ ਦੀਆਂ ਧਮਕੀਆਂ ‘ਤੇ ਦਿੱਲੀ ਮਹਿਲਾ ਪੈਨਲ ਨੇ ਖ਼ੁਦ ਨੋਟਿਸ ਲਿਆ ਹੈ।
ਦਿੱਲੀ ਮਹਿਲਾ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਨੂੰ 8 ਨਵੰਬਰ ਤੱਕ ਐਫ.ਆਈ.ਆਰ. ਦੀ ਕਾਪੀ, ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰ ਕੀਤੇ ਗਏ ਵੇਰਵੇ ਅਤੇ ਕੀਤੀ ਗਈ ਕਾਰਵਾਈ ਦੀ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ ਹੈ।