Uncategorizedਮਾਲਵਾ

ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਲੱਗੇਗੀ 11 ਸਤੰਬਰ ਨੂੰ ‘ਕੌਮੀ ਲੋਕ ਅਦਾਲਤ’

ਸ੍ਰੀ ਮੁਕਤਸਰ ਸਾਹਿਬ, 17 ਅਗਸਤ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾ ਤਹਿਤ ਸ੍ਰੀ ਅਰੁਨਵੀਰ ਵਸ਼ਿਸਟ, ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸਥਾਨਕ ਕਚਹਿਰੀ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ 11 ਸਤੰਬਰ, 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਕੇਸ ਜਿਵੇਂ ਕਿ ਸੀ.ਆਰ.ਪੀ.ਸੀ ਦੀ ਧਾਰਾ 320 ਤਹਿਤ ਆਉਂਦੇ ਰਾਜ਼ੀਨਾਮਾ ਹੋਣ ਯੋਗ ਫੌਜ਼ਦਾਰੀ ਕੇਸ, ਬੈਂਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਤੇ ਪਰਿਵਾਰਕ ਝਗੜੇ, ਜਮੀਨ ਜਾਇਦਾਦ ਸਬੰਧੀ ਝਗੜੇ, ਐਮ.ਏ.ਸੀ.ਟੀ. ਕੇਸ, ਬਿਜਲ ਅਤੇ ਪਾਣੀ ਦੇ ਬਿੱਲਾਂ ਦੇ ਝਗੜੇ, ਤਨਖਾਹ ਤੇ ਭੱਤਿਆਂ ਸਬੰਧੀ, ਕਰਮਚਾਰੀਆਂ ਦੀ ਸੇਵਾ ਨਾਲ ਸਬੰਧਤ ਕੇਸ, ਜ਼ਿਲ੍ਹਾ ਕਚਹਿਰੀਆਂ ਵਿੱਚ ਪੈਡਿੰਗ ਮਾਲ ਵਿਭਾਗ ਨਾਲ ਸਬੰਧਤ ਕੇਸ, ਕਿਰਾਏ ਸਬੰਧੀ ਝਗੜੇ ਅਤੇ ਹੋਰ ਦੀਵਾਨੀ ਮਾਮਲਿਆਂ ਆਦਿ ਦੇ ਕੇਸ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਮਾਨਯੋਗ ਅਦਾਲਤ ਵਿੱਚ, ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜੀ ਦੇ ਸਕਦੇ ਹਨ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ, ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ।

ਲੋਕ ਅਦਾਲਤ ਦਾ ਫੈ਼ਸਲਾ ਅੰਤਮ ਫੈਸਲਾ ਹੁੰਦਾ ਹੈ ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਨਿਆਂ ਮਿਲਦਾ ਹੈ।

Show More

Related Articles

Leave a Reply

Your email address will not be published.

Back to top button