ਦੇਸ਼/ਵਿਦੇਸ਼
Trending

ਕੈਨੇਡਾ ਨਸਲੀ ਹਮਲਾ: ਕੈਲਗਰੀ ਦੇ ਗੁਰਦੁਆਰਾ ਸਾਹਿਬ ਦੇ ਰਸਤੇ ‘ਚ ਪੱਗ ਤੇ ਗਊਆਂ ਬਾਰੇ ਲਿਖੇ ਅਪਸ਼ਬਦ

Canada's racist attack: Insults about turbans and cows on the way to Calgary's Gurdwara Sahib

ਕੈਲਗਰੀ ਪੁਲਿਸ ਨੇ ਡੂੰਘਾਈ ਨਾਲ ਜਾਂਚ ਕਰਨ ਦਾ ਦਿਤਾ ਭਰੋਸਾ

ਕੈਲਗਰੀ 27 ਅਕਤੂਬਰ: ਕੈਲਗਰੀ ਦੇ ਸਥਾਨਕ ਦਸ਼ਮੇਸ਼ ਕਲਚਰਲ ਸੈਂਟਰ ਗੁਰਦੁਆਰੇ ਨੂੰ ਜਾਂਦੀ ਸੜਕ ਉੱਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਪੱਗ ਅਤੇ ਗਊਆਂ ਬਾਰੇ ਨਸਲੀ ਅਪਸ਼ਬਦ ਲਿਖੇ ਗਏ। ਇੱਕ ਨਿੱਜੀ ਚੈਨਲ ਦੀ ਖ਼ਬਰ ਮੁਤਾਬਕ ਇਹ ਘਟਨਾ ਜੋਤੀ ਗੋਨਡੇਕ, ਕੈਲਗਰੀ ਦੇ ਪਹਿਲੇ ਮਹਿਲਾ ਮੇਅਰ ਬਣਨ ਤੋਂ ਇਕ ਦਿਨ ਮਗਰੋਂ ਵਾਪਰੀ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਕੈਲਗਰੀ ਪੁਲਿਸ ਨੇ ਆਪਣੇ ਟਵੀਟ ਵਿਚ ਲਿਖਿਆ ਕਿ, ”ਸਾਨੂੰ ਦਸ਼ਮੇਸ ਕਲਚਰਲ ਸੈਂਟਰ ਕੋਲ ਹੋਈ ਗਰੇਫਿਟੀ ਘਟਨਾ ਬਾਰੇ ਪਤਾ ਲੱਗਿਆ ਹੈ। ਇਹ ਕਾਰਵਾਈ ਸਵੀਕਾਰਨ ਯੋਗ ਨਹੀਂ ਹੈ ਅਤੇ ਅਸੀਂ ਡੂੰਘਾਈ ਨਾਲ ਜਾਂਚ ਕਰ ਕੇ ਇਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਵਚਨਬੱਧ ਹਾਂ।”

ਇਸ ਘਟਨਾ ਦੀ ਕੈਲਗਰੀ ‘ਚ ਚਾਰੇ ਪਾਸਿਉਂ ਨਿੰਦਾ ਹੋ ਰਹੀ ਹੈ। ਟਵਿੱਟਰ ‘ਤੇ ਬਹੁਤ ਸਾਰੇ ਸਿਆਸੀ ਆਗੂਆਂ ਨੇ ਇਸ ਮਸਲੇ ਬਾਰੇ ਟਵੀਟ ਕੀਤੇ ਹਨ ਅਤੇ ਲਿਖਿਆ ਹੈ ਕਿ “ਕੈਨੇਡੀਅਨ ਸਮਾਜ ਵਿਚ ਅਜਿਹੇ ਕੰਮਾਂ ਲਈ ਕੋਈ ਜਗ੍ਹਾ ਨਹੀ ਹੋਣੀ ਚਾਹੀਦੀ”।

ਵਰਲਡ ਸਿੱਖ ਆਰਗੇਨਾਈਜ਼ੇਸ਼ਨ ਦੇ ਬਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੁਰਦੁਆਰੇ ਨੂੰ ਨਸਲੀ ਨਫ਼ਰਤ ਦਾ ਨਿਸ਼ਾਨਾ ਬਣਾਇਆ ਗਿਆ ਜਦੋਂ 2016 ਵਿਚ ਗੁਰਦੁਆਰੇ ਦੇ ਬਾਹਰ ਨਾਜ਼ੀ ਸਵਾਸਤਿਕ ਦੇ ਨਿਸ਼ਾਨ ਬਣਾਏ ਗਏ ਸਨ।

Show More

Related Articles

Leave a Reply

Your email address will not be published. Required fields are marked *

Back to top button