ਦੇਸ਼/ਵਿਦੇਸ਼
Trending

ਆਪਣੀ ਫਸਲ ਵੇਚਣ ਲਈ ਕਿਸਾਨ ਸੰਸਦ ਵੀ ਜਾਣਗੇ: ਰਾਕੇਸ਼ ਟਿਕੈਤ

ਨਵੀਂ ਦਿੱਲੀ, 29 ਅਕਤੂਬਰ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਫ਼ਸਲ ਕਿਤੇ ਵੀ ਵੇਚ ਸਕਦੇ ਹਨ।

ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਰਸਤਾ ਨਹੀਂ ਰੋਕਿਆ ਹੈ ਅਤੇ ਰੋਡ ਜਾਮ ਕਰਨਾ ਸਾਡੇ ਵਿਰੋਧ ਦਾ ਹਿੱਸਾ ਨਹੀਂ ਹੈ।

ਵਰਣਨਯੋਗ ਹੈ ਕਿ ਦਿੱਲੀ ਪੁਲਿਸ ਨੇ ਟਿਕਰੀ ਅਤੇ ਗਾਜ਼ੀਪੁਰ ਬਾਰਡਰ ’ਤੇ ਬੈਰੀਕੇਡ ਹਟਾਉਣੇ ਵੀ ਸ਼ੁਰੂ ਕਰ ਦਿੱਤੇ ਹਨ।

Show More

Related Articles

Leave a Reply

Your email address will not be published.

Back to top button