ਟਿਕਰੀ ਬਾਰਡਰ: ਟਿਕਰੀ ਤੋਂ ਬਾਅਦ ਪੁਲਿਸ ਨੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਏ, ਦਿੱਲੀ-ਗਾਜ਼ੀਆਬਾਦ ਦਾ ਰਸਤਾ ਖੁੱਲ੍ਹਿਆ
Tikri Border: Police remove barricades from Ghazipur border after Tikri, Delhi-Ghaziabad road reopened

ਨਵੀਂ ਦਿੱਲੀ 29 ਅਕਤੂਬਰ: ਵੀਰਵਾਰ ਰਾਤ ਨੂੰ ਟਿੱਕਰੀ ਸਰਹੱਦ ਤੋਂ ਬੈਰੀਕੇਡਿੰਗ ਹਟਾਉਣ ਦਾ ਕੰਮ ਤੋਂ ਬਾਅਦ ਹੁਣ ਦਿੱਲੀ-ਯੂਪੀ ਗਾਜ਼ੀਪੁਰ ਸਰਹੱਦ ’ਤੇ ਪੁਲੀਸ ਨੇ ਬੈਰੀਕੇਡਿੰਗ ਹਟਾਉਣੀ ਸ਼ੁਰੂ ਕਰ ਦਿੱਤੀ ਹੈ। ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੇ ਧਰਨੇ ਵਾਲੀ ਥਾਂ ’ਤੇ ਦਿੱਲੀ ਪੁਲਿਸ ਦੇ ਅਧਿਕਾਰੀ ਨੇ ਕਿਹਾ ਕਿ ਸਰਕਾਰ ਦਾ ਆਦੇਸ਼ ਹੈ, ਇਸ ਲਈ ਅਸੀਂ ਬੈਰੀਕੇਡਿੰਗ ਹਟਾ ਕੇ ਰਸਤਾ ਖੋਲ੍ਹ ਰਹੇ ਹਾਂ।
ਬੈਰੀਕੇਡ ਹਟਾਏ ਜਾਣ ਤੋਂ ਬਾਅਦ ਇੱਕ ਵਾਰ ਫਿਰ ਗਾਜ਼ੀਆਬਾਦ ਤੋਂ ਦਿੱਲੀ ਤੱਕ ਆਵਾਜਾਈ ਆਸਾਨ ਹੋ ਜਾਵੇਗੀ। ਉਧਰ ਇਸ ਮਾਮਲੇ ਸਬੰਧੀ ਡੀਸੀਪੀ ਪੂਰਬੀ ਪ੍ਰਿਅੰਕਾ ਕਸ਼ਯਪ ਨੇ ਕਿਹਾ ਕਿ ਬੈਰੀਕੇਡਿੰਗ ਨੂੰ ਹਟਾਇਆ ਜਾ ਰਿਹਾ ਹੈ ਅਤੇ ਇਹ ਕੰਮ ਇੱਕ ਘੰਟੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਸਾਨੂੰ ਆਦੇਸ਼ ਮਿਲੇ ਹਨ ਇਸ ਲਈ ਅਸੀਂ ਬੈਰੀਕੇਡਿੰਗ ਹਟਾ ਰਹੇ ਹਾਂ। ਫਿਲਹਾਲ ਅਸੀਂ ਹਾਈਵੇ ‘ਤੇ ਲੱਗੇ ਬੈਰੀਕੇਡਿੰਗ ਨੂੰ ਹਟਾ ਰਹੇ ਹਾਂ।
ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ 9 ਅਤੇ ਨੈਸ਼ਨਲ ਹਾਈਵੇਅ 24 ਬੈਰੀਕੇਡ ਹਟਾਏ ਜਾਣ ਤੋਂ ਬਾਅਦ ਜਲਦੀ ਹੀ ਖੁੱਲ੍ਹ ਜਾਣਗੇ। ਵੈਸੇ, ਗਾਜ਼ੀਪੁਰ ਬਾਰਡਰ ‘ਤੇ ਪੁਲਿਸ ਨੇ ਪਹਿਲਾਂ ਕੰਡਿਆਲੀ ਤਾਰ ਹਟਾਈ ਅਤੇ ਫਿਰ ਪੱਕੇ ਬੈਰੀਕੇਡ ਨੂੰ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਤੋਂ ਪਹਿਲਾਂ ਵੀਰਵਾਰ ਰਾਤ ਨੂੰ ਟਿੱਕਰੀ ਸਰਹੱਦ ਤੋਂ ਬੈਰੀਕੇਡਿੰਗ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਦੱਸ ਦੇਈਏ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਸੜਕ ‘ਤੇ ਜਾਮ ਲੱਗਾ ਹੋਇਆ ਸੀ।