ਦੇਸ਼/ਵਿਦੇਸ਼
Trending

ਹਿਮਾਚਲ ਦੀਆਂ ਚਾਰੋਂ ਸੀਟਾਂ ‘ਤੇ ਕਾਂਗਰਸ ਦਾ ਕਬਜ਼ਾ, ਇੱਕ ਲੋਕ ਸਭਾ ਸਮੇਤ ਤਿੰਨ ਵਿਧਾਨ ਸਭਾ ਸੀਟਾਂ ਤੇ ਜਿਤੀ

The Congress won all four seats in Himachal Pradesh, including three Lok Sabha seats.

ਸ਼ਿਮਲਾ, 2 ਨਵੰਬਰ: ਹਿਮਾਚਲ ਪ੍ਰਦੇਸ਼ ਵਿਚ 4 ਸੀਟਾਂ ਉਤੇ ਹੋਈਆਂ ਉਪ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਆਪਣੀ ਜਿੱਤ ਦਾ ਝੰਡਾ ਲਹਿਰਾ ਦਿੱਤਾ ਹੈ। ਅੱਜ 4 ਸੀਟਾਂ ਦੇ ਨਤੀਜੇ ਆਉਣ ਤੋਂ ਬਾਅਦ ਮੰਡੀ ਲੋਕ ਸਭਾ ਸੀਟ ਕਾਂਗਰਸ ਨੇ ਜਿੱਤੀ ਹੈ। ਦੱਸਣਯੋਗ ਹੈ ਕਿ ਮੰਡੀ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਤਿਭਾ ਸਿੰਘ ਨੇ ਭਾਜਪਾ ਉਮੀਦਵਾਰ ਖੁਸ਼ਹਾਲ ਠਾਕੁਰ ਨੂੰ 8766 ਵੋਟਾਂ ਨਾਲ ਹਰਾ ਦਿੱਤਾ ਹੈ।

ਇਸ ਜਿੱਤ ਨਾਲ ਹਿਮਾਚਲ ਪ੍ਰਦੇਸ਼ ਦੀ ਜੈ ਰਾਮ ਠਾਕੁਰ ਸਰਕਾਰ ਦੀ ਚਿੰਤਾ ਵਧ ਗਈ ਹੈ। ਅੱਜ ਆਏ ਚੋਣ ਨਤੀਜ਼ਿਆਂ ਵਿਚ ਭਾਜਪਾ ਦੇ ਹੱਥ ਇਕ ਵੀ ਸੀਟ ਨਹੀਂ ਆਈ, ਜਦਕਿ ਕਾਂਗਰਸ ਪਾਰਟੀ ਨੇ ਚਾਰੋਂ ਸੀਟਾਂ ਤੇ ਆਪਣਾ ਕਬਜ਼ਾ ਜਮਾਇਆ ਹੈ। ਨਤੀਜ਼ਿਆਂ ਤੋਂ ਬਾਅਦ ਸੱਤਾਧਾਰੀ ਭਾਜਪਾ ਸੋਚਾਂ ਲਈ ਮਜ਼ਬੂਰ ਹੋ ਗਈ ਹੈ ਕਿ ਉਨ੍ਹਾਂ ਵਲੋਂ ਕਿੱਥੇ ਕਮੀ ਰਹਿ ਗਈ।

ਸ਼ਿਮਲਾ ਜ਼ਿਲ੍ਹੇ ਦੀ ਜੁਬਲ ਕੋਟਖਾਈ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਨੀਲਮ ਸਰਾਇਕ ਹਾਰ ਗਈ ਹੈ। ਇਸ ਸੀਟ ਤੋਂ ਕਾਂਗਰਸ ਦੇ ਰੋਹਿਤ ਠਾਕੁਰ ਨੇ ਜਿੱਤ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਫਤਿਹਪੁਰ ਸੀਟ ਤੋਂ ਕਾਂਗਰਸੀ ਉਮੀਦਵਾਰ ਭਵਾਨੀ ਸਿੰਘ ਪਠਾਨੀਆ 5789 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ।

ਜਿਕਰਯੋਗ ਹੈ ਕਿ ਵੀਰਭੱਦਰ ਸਿੰਘ ਦੀ ਮੌਤ ਤੋਂ ਬਾਅਦ ਖਾਲੀ ਹੋਈ ਅਰਕੀ ਵਿਧਾਨ ਸਭਾ ਸੀਟ ਇੱਕ ਵਾਰ ਫਿਰ ਕਾਂਗਰਸ ਦੀ ਝੋਲੀ ਵਿੱਚ ਆ ਗਈ ਹੈ। ਇਸ ਸੀਟ ਤੋਂ ਕਾਂਗਰਸ ਦੇ ਸੰਜੇ ਅਵਸਥੀ ਨੇ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕੀਤੀ ਹੈ।

Show More

Related Articles

Leave a Reply

Your email address will not be published. Required fields are marked *

Back to top button