ਸਿਹਤਦੇਸ਼/ਵਿਦੇਸ਼
Trending

ਜੱਥੇਦਾਰ ਜਗਤਾਰ ਸਿੰਘ ਹਵਾਰਾ ਡੇਂਗੂ ਤੋਂ ਪੀੜ੍ਹਤ, ਹਸਪਤਾਲ ‘ਚ ਦਾਖਲ

ਨਵੀਂ ਦਿੱਲੀ 1 ਦਸੰਬਰ (ਦ ਪੰਜਾਬ ਟੂਡੇ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਕਤਲ ਕੇਸ ਵਿਚ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਡੇਂਗੂ ਹੋ ਪੀੜਤ ਹੋ ਗਏ ਹਨ। ਜਿਸ ਤੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਮਗਰੋਂ ਉਨ੍ਹਾਂ ਨੂੰ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਦਾਰ ਹਵਾਰਾ ਕਮੇਟੀ ਦੇ ਕਨਵੀਨਰ ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਜੱਥੇਦਾਰ ਜਗਤਾਰ ਸਿੰਘ ਹਵਾਰਾ ਦਾ ਪਹਿਲਾਂ ਤਿਹਾੜ ਜੇਲ੍ਹ ਦੇ ਅੰਦਰ ਹੀ ਇਲਾਜ ਚਲ ਰਿਹਾ ਸੀ। ਜਿਸ ਤੇ ਉਨ੍ਹਾਂ ਦੇ ਸਰੀਰ ਦੇ ਪਲੇਟਲੈਟਸ ਘੱਟ ਕੇ ਸਿਰਫ 40 ਹਜ਼ਾਰ ਰਹਿ ਗਏ ਹਨ। ਜਿਸ ਤੇ ਹਾਲਤ ਗੰਭੀਰ ਹੋਣ ਮਗਰੋਂ ਜੱਥੇਦਾਰ ਸਾਹਿਬ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਵਿਚ ਸ਼ਿਫਟ ਕਰਵਾਇਆ ਗਿਆ ਹੈ।

ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਇਸ ਮਾਮਲੇ ਵਿਚ ਮਦਦ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸੰਪਰਕ ਕਰਨ ਦਾ ਯਤਨ ਵੀ ਕੀਤਾ ਹੈ, ਪਰ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਅੱਜ 1 ਦਸੰਬਰ ਨੂੰ ਦੁਪਹਿਰ ਬਾਅਦ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਜੱਥੇਦਾਰ ਹਵਾਰਾ ਜੀ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ।

ਦੱਸਣਯੋਗ ਹੈ ਕਿ ਸਾਲ 2015 ਵਿੱਚ ਜ਼ਿਲ੍ਹਾ ਤਰਨਤਾਰਨ ‘ਚ ਹੋਏ ਸਰਬੱਤ ਖਾਲਸਾ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਸੀ।

Show More

Related Articles

Leave a Reply

Your email address will not be published. Required fields are marked *

Back to top button