ਖੇਡ ਜਗਤਦੇਸ਼/ਵਿਦੇਸ਼

ਮੁੱਖ ਮੰਤਰੀ ਪੰਜਾਬ ਵੱਲੋਂ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ

41 ਸਾਲਾਂ ਬਾਅਦ ਓਲੰਪਿਕ ਦੀਆਂ ਜੇਤੂ ਚਾਰ ਟੀਮਾਂ ਵਿੱਚ ਬਣਾਈ ਆਪਣੀ ਜਗ੍ਹਾ

ਚੰਡੀਗੜ੍ਹ 2 ਅਗਸਤ (ਬਿਊਰੋ ਰਿਪੋਰਟ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਭਾਰਤ ਦੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਤੇ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਪੰਜਾਬ ਵੱਲੋਂ ਆਪਣੇ ਟਵਿੱਟਰ ਅਕਾਊਂਟ ਤੇ ਟਵੀਟ ਕਰਦਿਆਂ ਕਿਹਾ, “ਟੋਕੀਓ ਓਲੰਪਿਕ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕਰਦਿਆਂ ਗ੍ਰੇਟ ਬ੍ਰਿਟੇਨ ਨੂੰ 3-1 ਦੇ ਫਰਕ ਨਾਲ ਹਰਾ ਕਿ ਜਿੱਤ ਹਾਸਲ ਕੀਤੀ ਅਤੇ 41 ਸਾਲਾਂ ਬਾਅਦ ਓਲੰਪਿਕ ਦੀਆਂ ਜੇਤੂ ਚਾਰ ਟੀਮਾਂ ਵਿੱਚ ਆਪਣੀ ਥਾਂ ਬਣਾਈ ਹੈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਤਿੰਨ ਖਿਡਾਰੀਆਂ ਦਿਲਪ੍ਰੀਤ ਸਿੰਘ, ਗੁਰਜੰਟ ਅਤੇ ਹਾਰਦਿਕ ਸਿੰਘ ਵੱਲੋਂ ਵਿਰੋਧੀ ਟੀਮ ਖਿਲਾਫ਼ ਤਿੰਨ ਗੋਲ ਕੀਤੇ ਗਏ। ਤੁਹਾਨੂੰ ਮੁਬਾਰਕ ਅਤੇ ਹੁਣ ਸੋਨ ਤਮਗੇ ਲਈ ਅੱਗੇ ਵਧੋ।”

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਆਖਰੀ ਵਾਰ ਸਾਲ 1980 ਦੀਆਂ ਮਾਸਕੋ ਓਲਿੰਪਕ ਖੇਡਾਂ ਵਿੱਚ ਜੇਤੂ ਚਾਰਾਂ ਟੀਮਾਂ ਵਿਚ ਪਹੁੰਚੀ ਸੀ, ਜਿੱਥੇ ਆਖਿਰ ਵਿੱਚ ਉਸ ਨੇ ਸੋਨ ਤਮਗਾ ਹਾਸਲ ਕੀਤਾ ਸੀ।

Show More

Related Articles

Leave a Reply

Your email address will not be published.

Back to top button